Home ਪੰਜਾਬ ਪੰਜਾਬ ਵਿੱਚ ਨਹੀਂ ਹੋਵੇਗੀ 3 ਦਿਨਾਂ ਦੀ ਬੱਸ ਹੜਤਾਲ, ਜਾਣੋ ਕੀ ਹੈ...

ਪੰਜਾਬ ਵਿੱਚ ਨਹੀਂ ਹੋਵੇਗੀ 3 ਦਿਨਾਂ ਦੀ ਬੱਸ ਹੜਤਾਲ, ਜਾਣੋ ਕੀ ਹੈ ਕਾਰਨ

0

ਚੰਡੀਗੜ੍ਹ: ਪੰਜਾਬ ਦੇ ਬੱਸ ਯਾਤਰੀਆਂ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੰਟਰੈਕਟ ਮੁਲਾਜ਼ਮਾਂ ਵੱਲੋਂ 16 ਨਵੰਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਤਿੰਨ ਰੋਜ਼ਾ ਹੜਤਾਲ ਅਤੇ ਧਰਨਾ-ਪ੍ਰਦਰਸ਼ਨ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।

ਪੰਜਾਬ ਰੋਡਵੇਜ਼-ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 16 ਨਵੰਬਰ ਤੋਂ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਸੀ। ਇਸ ਕਾਰਨ ਬੱਸ ਸੇਵਾਵਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਸੀ।

ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਟਰਾਂਸਪੋਰਟ ਸਕੱਤਰ ਨਾਲ ਹੋਈਆਂ ਪੈਨਲ ਮੀਟਿੰਗਾਂ ਤੋਂ ਬਾਅਦ ਹੜਤਾਲ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਹੁਣ 17 ਨਵੰਬਰ ਨੂੰ ਸਰਕਾਰ ਨਾਲ ਹੋਣ ਵਾਲੀ ਅਗਲੀ ਮੀਟਿੰਗ ਤੱਕ ਹੜਤਾਲ ਅਤੇ ਪ੍ਰਦਰਸ਼ਨ ਨਹੀਂ ਕੀਤਾ ਜਾਵੇਗਾ।

ਹੁਣ ਸਾਰਿਆਂ ਦੀਆਂ ਨਜ਼ਰਾਂ 17 ਨਵੰਬਰ ਨੂੰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ। ਦੇਖਣਾ ਹੋਵੇਗਾ ਕਿ ਇਸ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਕੋਈ ਸਹਿਮਤੀ ਬਣਦੀ ਹੈ ਜਾਂ ਨਹੀਂ।

NO COMMENTS

LEAVE A REPLY

Please enter your comment!
Please enter your name here

Exit mobile version