Home ਦੇਸ਼ ਮਣੀਪੁਰ ‘ਚ ਭਾਜਪਾ ਵਿਧਾਇਕ ਸਪਮ ਕੁੰਜਕੇਸ਼ਵਰ ਸਿੰਘ ਦਾ ਹੋਇਆ ਦੇਹਾਂਤ

ਮਣੀਪੁਰ ‘ਚ ਭਾਜਪਾ ਵਿਧਾਇਕ ਸਪਮ ਕੁੰਜਕੇਸ਼ਵਰ ਸਿੰਘ ਦਾ ਹੋਇਆ ਦੇਹਾਂਤ

0

ਇੰਫਾਲ: ਮਣੀਪੁਰ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਸਪਮ ਕੁੰਜਕੇਸ਼ਵਰ ਸਿੰਘ ਦਾ ਬਿਮਾਰੀ ਕਾਰਨ ਅੱਜ ਤੜਕੇ ਨਵੀਂ ਦਿੱਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਇਹ ਜਾਣਕਾਰੀ ਦਿੱਤੀ। ਉਹ 67 ਸਾਲ ਦੇ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਅਤੇ ਚਾਰ ਬੱਚੇ ਹਨ।

ਭਾਜਪਾ ਦੇ ਸੂਬਾ ਮੀਤ ਪ੍ਰਧਾਨ ਚਿਦਾਨੰਦਨ ਸਿੰਘ ਨੇ ਕਿਹਾ ਕਿ ‘ਕੇਬਾ’ ਦੇ ਨਾਂ ਨਾਲ ਮਸ਼ਹੂਰ ਪਟਸੋਈ ਦੇ ਵਿਧਾਇਕ ਨੇ ਆਪਣੇ ਹਲਕੇ ਦੇ ਵਿਕਾਸ ਲਈ ਬਹੁਤ ਕੰਮ ਕੀਤਾ ਸੀ। ਮੁੱਖ ਮੰਤਰੀ ਵਾਈ ਖੇਮਚੰਦ ਸਿੰਘ ਨੇ ਵਿਧਾਇਕ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ, “ਵਿਧਾਇਕ ਸਪਮ ਕੁੰਜਕੇਸ਼ਵਰ ਸਿੰਘ ਦੇ ਅਚਾਨਕ ਦੇਹਾਂਤ ਨਾਲ ਮੈਨੂੰ ਬੇਹੱਦ ਦੁੱਖ ਹੋਇਆ ਹੈ। ਉਨ੍ਹਾਂ ਦਾ ਅੱਜ ਤੜਕੇ ਨਵੀਂ ਦਿੱਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ।”

2007 ਵਿੱਚ ਪਹਿਲੀ ਵਾਰ ਵਿਧਾਇਕ ਚੁਣੇ ਗਏ ਸਨ ਸਪਮ

ਮੁੱਖ ਮੰਤਰੀ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਲੋਕਾਂ ਪ੍ਰਤੀ ਉਨ੍ਹਾਂ ਦੀ ਸਮਰਪਿਤ ਸੇਵਾ ਅਤੇ ਮਣੀਪੁਰ ਲਈ ਪਾਏ ਗਏ ਯੋਗਦਾਨ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।

ਵਿਧਾਇਕ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਇੰਫਾਲ ਲਿਆਂਦੇ ਜਾਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਸਪਮ ਕੁੰਜਕੇਸ਼ਵਰ ਸਿੰਘ ਪਹਿਲੀ ਵਾਰ ਸਾਲ 2007 ਵਿੱਚ ਇੰਫਾਲ ਪੱਛਮੀ ਜ਼ਿਲ੍ਹੇ ਦੇ ਪਟਸੋਈ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ ਸਾਲ 2022 ਵਿੱਚ ਉਹ ਭਾਜਪਾ ਦੀ ਟਿਕਟ ’ਤੇ ਮੁੜ ਵਿਧਾਇਕ ਚੁਣੇ ਗਏ ਸਨ।

NO COMMENTS

LEAVE A REPLY

Please enter your comment!
Please enter your name here

Exit mobile version