HomePunjabਮਸ਼ਹੂਰ ਰੈਪਰ ਸ਼ੁਭ ਨੂੰ ਲੈ ਕੇ ਆਈ ਵੱਡੀ ਖ਼ਬਰ

ਮਸ਼ਹੂਰ ਰੈਪਰ ਸ਼ੁਭ ਨੂੰ ਲੈ ਕੇ ਆਈ ਵੱਡੀ ਖ਼ਬਰ

ਚੰਡੀਗੜ੍ਹ : ਕੈਨੇਡੀਅਨ ਰੈਪਰ (Canadian rapper) ਗਾਇਕ ਸ਼ੁਭ ਉਰਫ ਸ਼ੁਬਨੀਤ ਸਿੰਘ (Shubneet Singh) ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਦਰਅਸਲ, ਹੁਣ ਬੋਟ-ਸਪੀਕਰ ਕੰਪਨੀ ਮੁੰਬਈ ਨੇ ਸ਼ੁਭ ਦੀ ਸਪਾਂਸਰਸ਼ਿਪ ਰੱਦ ਕਰ ਦਿੱਤੀ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ ਹੈ।

https://x.com/RockWithboAt/status/1704038705848340637?s=20

ਦਰਅਸਲ ਸ਼ੁਭ ਸੋਸ਼ਲ ਮੀਡੀਆ ਰਾਹੀਂ ਖਾਲਿਸਤਾਨ ਦਾ ਸਮਰਥਨ ਕਰਦਾ ਹੈ, ਹਾਲ ਹੀ ‘ਚ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਭਾਰਤ ਦਾ ਵਿਗੜਿਆ ਨਕਸ਼ਾ ਪੋਸਟ ਕੀਤਾ ਸੀ, ਜਿਸ ਤੋਂ ਬਾਅਦ ਹਰ ਪਾਸੇ ਹੰਗਾਮਾ ਹੋ ਗਿਆ ਸੀ। ਦੱਸ ਦਈਏ ਕਿ ਸ਼ੁਭ ਦਾ 23 ਤੋਂ 25 ਸਤੰਬਰ ਤੱਕ ਮੁੰਬਈ ‘ਚ ਸ਼ੋਅ ਹੈ, ਇਸ ਤੋਂ ਬਾਅਦ ਉਹ 6 ਅਕਤੂਬਰ ਨੂੰ ਚੰਡੀਗੜ੍ਹ ਅਤੇ 7 ਅਕਤੂਬਰ ਨੂੰ ਲੁਧਿਆਣਾ ਆ ਰਹੇ ਹਨ ਪਰ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਯੁਵਾ ਮੋਰਚਾ ਦੇ ਆਗੂਆਂ ਨੇ ਮੁੰਬਈ ‘ਚ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਦੇ ਪੋਸਟਰ ਦਿਖਾਏ। ਪ੍ਰਦਰਸ਼ਨਕਾਰੀਆਂ ਨੇ ਮੁੰਬਈ ਪੁਲਿਸ ਤੋਂ ਮੰਗ ਕੀਤੀ ਹੈ ਕਿ ਸ਼ੁਬਨੀਤ ਸਿੰਘ ਦਾ ਸ਼ੋਅ ਰੱਦ ਕੀਤਾ ਜਾਵੇ ਅਤੇ ਉਸ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments