Homeਪੰਜਾਬ6000 ਕਰੋੜ ਦਾ ਡਰੱਗ ਮਾਮਲਾ: SIT ਅੱਜ ਮਜੀਠੀਆ ਤੇ ਜਗਦੀਸ਼ ਭੋਲਾ ਤੋਂ...

6000 ਕਰੋੜ ਦਾ ਡਰੱਗ ਮਾਮਲਾ: SIT ਅੱਜ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਕਰੇਗੀ ਪੁੱਛਗਿੱਛ

ਚੰਡੀਗੜ੍ਹ: ਪੰਜਾਬ ਵਿੱਚ 6000 ਕਰੋੜ ਰੁਪਏ ਦੇ ਬਹੁਚਰਚਿਤ ਡਰੱਗ ਮਾਮਲੇ ਵਿੱਚ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਉਨ੍ਹਾਂ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਸੇ ਮਾਮਲੇ ਦੇ ਮੁੱਖ ਮੁਲਜ਼ਮ ਜਗਦੀਸ਼ ਭੋਲਾ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ।

ਸੂਤਰਾਂ ਮੁਤਾਬਕ ਐਸ.ਆਈ.ਟੀ. ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਡਰੱਗ ਮਾਮਲੇ ਦੀ ਜਾਂਚ ਦੌਰਾਨ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਜਗਦੀਸ਼ ਭੋਲਾ ਅਤੇ ਬਿਕਰਮ ਸਿੰਘ ਮਜੀਠੀਆ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਵੇਗੀ। ਵਰਣਨਯੋਗ ਹੈ ਕਿ ਸਾਲ 2013 ਵਿਚ ਪੰਜਾਬ ਪੁਲਿਸ ਨੇ ਕਥਿਤ ਤੌਰ ‘ਤੇ 6000 ਕਰੋੜ ਰੁਪਏ ਦੇ ਸਿੰਥੈਟਿਕ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕੀਤਾ ਸੀ।

ਜਾਂਚ ਦੌਰਾਨ ਨਸ਼ੀਲੇ ਪਦਾਰਥਾਂ ਤੋਂ ਇਲਾਵਾ ਹਥਿਆਰ ਅਤੇ ਵਿਦੇਸ਼ੀ ਕਰੰਸੀ ਵੀ ਬਰਾਮਦ ਹੋਈ ਹੈ। ਇਸ ਮਾਮਲੇ ਵਿੱਚ ਸਾਬਕਾ ਅੰਤਰਰਾਸ਼ਟਰੀ ਪਹਿਲਵਾਨ ਅਤੇ ਪੰਜਾਬ ਪੁਲਿਸ ਦੇ ਸਾਬਕਾ ਡੀ.ਐਸ.ਪੀ. ਜਗਦੀਸ਼ ਭੋਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਭੋਲਾ ਵੱਲੋਂ ਜਾਂਚ ਦੌਰਾਨ ਬਿਕਰਮ ਸਿੰਘ ਮਜੀਠੀਆ ਦਾ ਨਾਂ ਲਏ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਵੀ ਇਹ ਮਾਮਲਾ ਕਾਫੀ ਚਰਚਾ ਵਿੱਚ ਰਿਹਾ ਸੀ। ਹੁਣ ਐਸ.ਆਈ.ਟੀ. ਦੋਵਾਂ ਤੋਂ ਪੁੱਛਗਿੱਛ ਕਰੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments