Home ਪੰਜਾਬ ਖੇਤਾਂ ‘ਚੋਂ 1 ਕਿਲੋ 970 ਗ੍ਰਾਮ ਹੈਰੋਇਨ, 3 ਪਿਸਤੌਲ, 6 ਮੈਗਜ਼ੀਨ, 50...

ਖੇਤਾਂ ‘ਚੋਂ 1 ਕਿਲੋ 970 ਗ੍ਰਾਮ ਹੈਰੋਇਨ, 3 ਪਿਸਤੌਲ, 6 ਮੈਗਜ਼ੀਨ, 50 ਰੌਂਦ ਗੋਲੀਆਂ ਤੇ ਅਣਪਛਾਤਾ ਮੋਟਰਸਾਈਕਲ ਬਰਾਮਦ

0

ਗੁਰਦਾਸਪੁਰ: ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ ਡਰੋਨ ਰਾਹੀਂ ਭਾਰਤੀ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਭੇਜ ਕੇ ਆਪਣੀਆਂ ਨਾਪਾਕ ਹਰਕਤਾਂ ਕਰ ਰਿਹਾ ਹੈ ਪਰ ਬੀ.ਐੱਸ.ਐੱਫ ਅਤੇ ਪੁਲਿਸ ਦੇ ਬਹਾਦਰ ਜਵਾਨ ਪਾਕਿਸਤਾਨ ਦੀਆਂ ਸਾਰੀਆਂ ਨਾਪਾਕ ਹਰਕਤਾਂ ਨੂੰ ਨਾਕਾਮ ਕਰ ਰਹੇ ਹਨ। ਇਸ ਸਬੰਧ ‘ਚ ਬੀਤੇ ਦਿਨ ਬੀ.ਐੱਸ.ਐੱਫ ਅਤੇ ਡੇਰਾ ਬਾਬਾ ਨਾਨਕ ਥਾਣਾ ਪੁਲਿਸ ਨੇ ਸਾਂਝੇ ਤੌਰ ‘ਤੇ ਡੇਰਾ ਬਾਬਾ ਨਾਨਕ ਦੀ ਹੱਦ ‘ਤੇ ਪੈਂਦੇ ਪਿੰਡ ਤਲਵੰਡੀ ਗੁਰਾਇਆ ‘ਚ ਤਲਾਸ਼ੀ ਮੁਹਿੰਮ ਚਲਾਈ।

ਇਸ ਦੌਰਾਨ ਕਿਸਾਨ ਲੱਖਾ ਸਿੰਘ ਪੁੱਤਰ ਵੱਸਣ ਸਿੰਘ ਦੇ ਖੇਤਾਂ ਵਿੱਚੋਂ 1 ਕਿਲੋ 970 ਗ੍ਰਾਮ ਹੈਰੋਇਨ, 3 ਪਿਸਤੌਲ, 6 ਮੈਗਜ਼ੀਨ, 50 ਰੌਂਦ ਗੋਲੀਆਂ ਅਤੇ ਇੱਕ ਅਣਪਛਾਤਾ ਮੋਟਰਸਾਈਕਲ ਬਰਾਮਦ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਬੀ.ਐਸ.ਐਫ. ਦੀ 27ਵੀਂ ਬਟਾਲੀਅਨ ਨੇ ਪੁਲਿਸ ਨੂੰ ਫੋਨ ’ਤੇ ਦੱਸਿਆ ਸੀ ਕਿ ਪਾਕਿਸਤਾਨ ਤੋਂ ਡਰੋਨ ਗਤੀਵਿਧੀ ਰਾਹੀਂ ਪਿੰਡ ਤਲਵੰਡੀ ਗੁਰਾਇਆ ਦੇ ਕਿਸਾਨ ਲੱਖਾ ਸਿੰਘ ਪੁੱਤਰ ਵੱਸਣ ਸਿੰਘ ਦੇ ਖੇਤਾਂ ਵਿੱਚ ਇੱਕ ਪੈਕਟ ਸੁੱਟਿਆ ਗਿਆ ਹੈ।

ਸੂਚਨਾ ਮਿਲਣ ਤੋਂ ਬਾਅਦ ਬੀ.ਐਸ.ਐਫ. ਅਤੇ ਪੁਲਿਸ ਦੀਆਂ ਟੀਮਾਂ ਨੇ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ। ਖੇਤਾਂ ‘ਚੋਂ ਮਿਲੇ ਪੈਕੇਟ ਦੀ ਜਾਂਚ ਕਰਨ ‘ਤੇ ਉਸ ‘ਚੋਂ 1 ਕਿਲੋ 970 ਗ੍ਰਾਮ ਹੈਰੋਇਨ, 3 30 ਬੋਰ ਦਾ ਪਿਸਤੌਲ, 6 ਮੈਗਜ਼ੀਨ ਅਤੇ 50 ਰੌਂਦ ਬਰਾਮਦ ਹੋਏ। ਇਸ ਤੋਂ ਇਲਾਵਾ ਨੇੜਲੇ ਇਲਾਕੇ ਵਿੱਚੋਂ ਇੱਕ ਅਣਰਜਿਸਟਰਡ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ। ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਥਾਣਾ ਡੇਰਾ ਬਾਬਾ ਨਾਨਕ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਈ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਰਾਮਦ ਹੋਏ ਮੋਟਰਸਾਈਕਲ ਦੇ ਇੰਜਣ ਅਤੇ ਚੈਸੀ ਨੰਬਰ ਸਮੇਤ ਹੋਰ ਕਈ ਤਰੀਕਿਆਂ ਰਾਹੀਂ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਹੋਣ ’ਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version