HomePunjabਚੋਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟ ਦੀ ਵੱਡੀ ਵਾਰਦਾਤ ਨੂੰ...

ਚੋਰਾਂ ਨੇ ਅੱਖਾਂ ‘ਚ ਮਿਰਚਾਂ ਪਾ ਕੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ

ਪਟਿਆਲਾ : ਪਟਿਆਲਾ ਵਿਖੇ ਲੁੱਟ ਦੀ ਵੱਡੀ ਵਾਰਦਾਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਤਿੰਨ ਨਕਾਬਪੋਸ਼ ਵਿਅਕਤੀਆਂ ਨੇ ਗੈਸ ਏਜੰਸੀ ਮਾਲਕ ਦੇ ਭਤੀਜੇ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ ਅਤੇ ਨੋਟਾਂ ਨਾਲ ਭਰਿਆ ਬੈਗ ਖੋਹ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਲੁੱਟ ਦੀ ਵਾਰਦਾਤ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋ ਗਈ ਹੈ, ਜਿਸ ਦੇ ਆਧਾਰ ‘ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਰਾਤ ਕਰੀਬ 8.30 ਵਜੇ ਵਾਪਰੀ ਜਦੋਂ ਐਚਪੀ ਗੈਸ ਏਜੰਸੀ ਅਤੇ ਸਿੰਗਲਾ ਬਰਤਨ ਸਟੋਰ ਦੇ ਮਾਲਕ ਪੁਰਸ਼ੋਤਮ ਸਿੰਗਲਾ ਦਾ ਭਤੀਜਾ ਟੋਨੀ ਆਪਣੇ ਘਰ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਟੋਨੀ ਤੁਲਸੀ ਨਗਰ ਪਹੁੰਚਿਆ ਤਾਂ ਰਸਤੇ ‘ਚ ਮੋਟਰਸਾਈਕਲ ਸਵਾਰ 3 ਨਕਾਬਪੋਸ਼ਾਂ ਨੇ ਉਸ ਨੂੰ ਘੇਰ ਲਿਆ, ਫਿਰ ਉਸ ਦੀਆਂ ਅੱਖਾਂ ‘ਚ ਮਿਰਚਾਂ ਪਾ ਕੇ ਉਸ ਦਾ ਬੈਗ ਖੋਹ ਕੇ ਫਰਾਰ ਹੋ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਰਸ਼ੋਤਮ ਸਿੰਗਲਾ ਨੇ ਦੱਸਿਆ ਕਿ ਉਸ ਦਾ ਭਤੀਜਾ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਬੰਦ ਕਰਕੇ ਘਰ ਜਾ ਰਿਹਾ ਸੀ। ਇਸ ਦੌਰਾਨ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ ਅਤੇ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ। ਉਸ ਨੇ ਕਿਸੇ ਤਰ੍ਹਾਂ ਪਾਤੜਾ ਦੇ ਸਾਬਕਾ ਪ੍ਰਧਾਨ ਦੇ ਘਰ ਦੇ ਅੰਦਰ ਭੱਜ ਕੇ ਆਪਣੀ ਜਾਨ ਬਚਾਈ। ਲੁਟੇਰਿਆਂ ਨੇ ਉਸ ਦਾ ਬੈਗ ਜਿਸ ਵਿੱਚ ਨਕਦੀ, ਚੈੱਕ ਬੁੱਕ ਅਤੇ ਹੋਰ ਜ਼ਰੂਰੀ ਦਸਤਾਵੇਜ਼ ਸਨ, ਨਾਲ ਫ਼ਰਾਰ ਹੋ ਗਏ। ਉਸ ਨੇ ਦੱਸਿਆ ਕਿ ਚੋਰੀ ਹੋਈ ਨਕਦੀ ਬਾਰੇ ਉਹ ਕੁਝ ਨਹੀਂ ਦੱਸ ਸਕਦਾ ਕਿਉਂਕਿ ਉਹ ਸਾਰੇ ਦਿਨ ਦਾ ਹਿਸਾਬ-ਕਿਤਾਬ ਘਰ ਜਾਕੇ ਕਰਦਾ ਸੀ।

 

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments