Home ਪੰਜਾਬ ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ਨੇੜੇ 10 ਕਿਲੋ ਹੈਰੋਇਨ ਦੇ 10 ਪੈਕਟ ਹੋਏ ਬਰਾਮਦ

ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ਨੇੜੇ 10 ਕਿਲੋ ਹੈਰੋਇਨ ਦੇ 10 ਪੈਕਟ ਹੋਏ ਬਰਾਮਦ

0

ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਪੁਲਿਸ ਅਤੇ ਬੀ.ਐਸ.ਐਫ. ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਸਾਂਝੇ ਤੌਰ ‘ਤੇ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਅਲੀਕੇ ਦੇ ਖੇਤਾਂ ‘ਚੋਂ ਕਰੀਬ 10 ਕਿਲੋ ਹੈਰੋਇਨ ਦੇ 10 ਪੈਕਟ ਬਰਾਮਦ ਕੀਤੇ ਹਨ। ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ ਕਰੀਬ 50 ਕਰੋੜ ਰੁਪਏ ਹੈ।

ਫ਼ਿਰੋਜ਼ਪੁਰ ਪੁਲਿਸ ਅਤੇ ਬੀ.ਐਸ.ਐਫ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਸਰਹੱਦਾਂ ਦੇ ਨਾਲ ਰਹਿੰਦੇ ਭਾਰਤੀ ਸਮੱਗਲਰਾਂ ਨੇ ਪਾਕਿਸਤਾਨੀ ਸਮੱਗਲਰਾਂ ਤੋਂ ਹੈਰੋਇਨ ਦੀ ਖੇਪ ਮੰਗਵਾਈ ਹੈ ਅਤੇ ਪਾਕਿਸਤਾਨੀ ਸਮੱਗਲਰਾਂ ਨੇ ਡਰੋਨ ਰਾਹੀਂ ਭੇਜੀ ਇਸ ਹੈਰੋਇਨ ਨੂੰ ਪਿੰਡ ਅਲੀਕੇ ਦੇ ਖੇਤਾਂ ਵਿੱਚ ਸੁੱਟ ਦਿੱਤਾ ਹੈ। ਸੂਚਨਾ ਦੇ ਆਧਾਰ ‘ਤੇ ਕੁੱਤਿਆਂ ਦੇ ਦਸਤੇ ਨਾਲ ਮਿਲ ਕੇ ਸਾਂਝੀ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਫ਼ਿਰੋਜ਼ਪੁਰ ਪੁਲਿਸ ਅਤੇ ਬੀ.ਐਸ.ਐਫ ਨੇ ਹੈਰੋਇਨ ਦੀ ਇਹ ਖੇਪ ਬਰਾਮਦ ਕੀਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version