Home ਪੰਜਾਬ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਡੇਰਾ ਬਾਬਾ ਨਾਨਕ ’ਚ 10 ਹਜ਼ਾਰ ਕਾਰਡ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਡੇਰਾ ਬਾਬਾ ਨਾਨਕ ’ਚ 10 ਹਜ਼ਾਰ ਕਾਰਡ ਵੰਡੇ

0

ਡੇਰਾ ਬਾਬਾ ਨਾਨਕ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਲਕਾ ਡੇਰਾ ਬਾਬਾ ਨਾਨਕ ਵਿੱਚ ਅੱਜ 10 ਹਜ਼ਾਰ ਲੋਕਾਂ ਨੂੰ ਸਿਹਤ ਬੀਮਾ ਕਾਰਡ ਵੰਡੇ ਗਏ। ਇਹ ਸਮਾਗਮ ਪ੍ਰਾਇਮਰੀ ਹੈਲਥ ਸੈਂਟਰ ਧਿਆਨਪੁਰ ਵਿਖੇ ਕਰਵਾਇਆ ਗਿਆ।

ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਇਸ ਮੌਕੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡੇ। ਸਮਾਗਮ ਦਾ ਆਯੋਜਨ ਪ੍ਰਾਇਮਰੀ ਹੈਲਥ ਸੈਂਟਰ ਧਿਆਨਪੁਰ ਦੀ ਐੱਸ.ਐੱਮ.ਓ. ਡਾ. ਪ੍ਰਜੀਤ ਕੌਰ ਦੀ ਅਗਵਾਈ ਹੇਠ ਕੀਤਾ ਗਿਆ।

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਿਹਤ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਸਰਕਾਰ ਦੀ ਤਰਜੀਹ ਹੈ ਅਤੇ ਯੋਗ ਲਾਭਪਾਤਰੀ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ।

ਇਸ ਦੌਰਾਨ ਵਿਧਾਇਕ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਮੁੱਦਿਆਂ ’ਤੇ ਵੀ ਆਪਣੀ ਗੱਲ ਰੱਖੀ ਅਤੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਿਆ।

ਧਿਆਨਪੁਰ ਓਟ ਸੈਂਟਰ ਬਾਹਰ ਪੁਲਿਸ ਤਾਇਨਾਤੀ ਦਾ ਭਰੋਸਾ

ਸਵਾਲਾਂ ਦੇ ਜਵਾਬ ਦਿੰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਧਿਆਨਪੁਰ ਓਟ ਸੈਂਟਰ ਨਾਲ ਸਬੰਧਤ ਸਮੱਸਿਆ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਉਣ ਲਈ ਦਵਾਈ ਲੈਣ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਕਾਰਨ ਪ੍ਰਾਇਮਰੀ ਹੈਲਥ ਸੈਂਟਰ ਦੇ ਗੇਟ ਦੇ ਬਾਹਰ ਕਈ ਵਾਰ ਭੀੜ ਇਕੱਠੀ ਹੋ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਇਸ ਭੀੜ ਨੂੰ ਕਾਬੂ ਕਰਨ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਾਉਣ ਲਈ ਪੁਲਿਸ ਅਧਿਕਾਰੀਆਂ ਦੀ ਤਾਇਨਾਤੀ ਯਕੀਨੀ ਬਣਾਈ ਜਾਵੇਗੀ। ਇਸ ਸਬੰਧੀ ਲੋੜੀਂਦੇ ਕਦਮ ਚੁੱਕਣ ਦਾ ਭਰੋਸਾ ਵੀ ਦਿੱਤਾ ਗਿਆ।

NO COMMENTS

LEAVE A REPLY

Please enter your comment!
Please enter your name here

Exit mobile version