Home ਸੰਸਾਰ ਕਤਰ ਦੇ ਰਾਸ ਲਫਾਨ ਉਦਯੋਗਿਕ ਸ਼ਹਿਰ ‘ਚ ਇਕ ਫੈਕਟਰੀ ‘ਚ ਹੋਏ ਧਮਾਕੇ...

ਕਤਰ ਦੇ ਰਾਸ ਲਫਾਨ ਉਦਯੋਗਿਕ ਸ਼ਹਿਰ ‘ਚ ਇਕ ਫੈਕਟਰੀ ‘ਚ ਹੋਏ ਧਮਾਕੇ ‘ਚ ਮਾਰੇ ਗਏ 13 ਲੋਕਾਂ ‘ਚ 12 ਭਾਰਤੀ ਸ਼ਾਮਲ

0

ਕਤਰ: ਕਤਰ ਦੇ ਰਾਸ ਲਫਾਨ ਉਦਯੋਗਿਕ ਸ਼ਹਿਰ ‘ਚ ਇਕ ਫੈਕਟਰੀ ‘ਚ ਹੋਏ ਧਮਾਕੇ ‘ਚ ਮਾਰੇ ਗਏ 13 ਲੋਕਾਂ ‘ਚ 12 ਭਾਰਤੀ ਸ਼ਾਮਲ ਹਨ। ਅਧਿਕਾਰੀਆਂ ਨੇ ਬੀਤੇ ਦਿਨ ਇਹ ਜਾਣਕਾਰੀ ਦਿੱਤੀ। ਦੋਹਾ ਸਥਿਤ ਭਾਰਤੀ ਦੂਤਾਵਾਸ ਨੇ ਟਵਿੱਟਰ ‘ਤੇ ਇਕ ਪੋਸਟ ‘ਚ ਕਿਹਾ, ”ਕਤਰ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਰਾਸ ਲਫਾਨ ‘ਚ ਐਤਵਾਰ ਰਾਤ ਨੂੰ ਹੋਏ ਹਾਦਸੇ ‘ਚ 12 ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ। ਪੋਸਟ ਨੇ ਕਤਰ ਦੇ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਹੈ ਕਿ ਧਮਾਕੇ ਵਿਚ ਜ਼ਖਮੀ ਹੋਏ ਲੋਕਾਂ ਦਾ ਸਹੀ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ।

ਇਸ ਵਿੱਚ ਕਿਹਾ ਗਿਆ ਹੈ, “ਦੂਤਘਰ ਇਸ ਘਟਨਾ ਤੋਂ ਪ੍ਰਭਾਵਿਤ ਭਾਰਤੀ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਕਤਰ ਦੇ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ, ਜਿਸ ਵਿੱਚ ਇਹ ਯਕੀਨੀ ਬਣਾਉਣਾ ਵੀ ਸ਼ਾਮਲ ਹੈ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਜਲਦੀ ਤੋਂ ਜਲਦੀ ਭਾਰਤ ਵਾਪਸ ਲਿਆਂਦਾ ਜਾਵੇ।” ਇਸ ਤੋਂ ਪਹਿਲਾਂ ਕਤਰ ਦੇ ਊਰਜਾ ਮੰਤਰੀ ਸਾਦ ਬਿਨ ਸ਼ੇਰੀਦਾ ਅਲ-ਕਾਬੀ ਨੇ ਪੱਤਰਕਾਰਾਂ ਨੂੰ ਦੱਸਿਆ ਸੀ ਕਿ ਧਮਾਕੇ ਵਿੱਚ ਭਾਰਤੀ ਅਤੇ ਪਾਕਿਸਤਾਨੀ ਮੂਲ ਦੇ 13 ਲੋਕਾਂ ਦੀ ਮੌਤ ਹੋ ਗਈ ਹੈ।

ਇਸ ਦੇ ਨਾਲ ਹੀ, ਕਤਰ ਦੇ ਗ੍ਰਹਿ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਰਾਸ ਲਫਾਨ ਉਦਯੋਗਿਕ ਸ਼ਹਿਰ ਵਿੱਚ ਐਤਵਾਰ ਸ਼ਾਮ ਨੂੰ ਬਰਜ਼ਾਨ ਸਥਾਨਕ ਗੈਸ ਸਪਲਾਈ ਪਲਾਂਟ ਵਿੱਚ “ਤਕਨੀਕੀ ਨੁਕਸ” ਦੇ ਕਾਰਨ ਹੋਏ ਧਮਾਕੇ ਅਤੇ ਬਾਅਦ ਵਿੱਚ ਅੱਗ ਵਿੱਚ ਘੱਟੋ ਘੱਟ 13 ਲੋਕ ਮਾਰੇ ਗਏ ਅਤੇ 66 ਹੋਰ ਜ਼ਖਮੀ ਹੋ ਗਏ। ਮੰਤਰਾਲੇ ਨੇ ਕਿਹਾ ਕਿ ਸੁਰੱਖਿਆ ਅਧਿਕਾਰੀਆਂ ਨੇ ਐਮਰਜੈਂਸੀ ਪ੍ਰਤੀਕਿ ਰਿਆ ਟੀਮਾਂ ਦੇ ਨਾਲ ਮਿਲ ਕੇ ਤੁਰੰਤ ਰਾਸ ਲਫਾਨ ਵਿੱਚ ਬਚਾਅ ਕਾਰਜ ਸ਼ੁਰੂ ਕੀਤੇ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਪੂਰੇ ਕਰ ਲਏ ਗਏ ਹਨ।

ਮੰਤਰਾਲੇ ਨੇ ਕਿਹਾ ਕਿ ਅਧਿਕਾਰੀਆਂ ਨੇ ਘਟਨਾ ਦੇ ਸਹੀ ਤਕਨੀਕੀ ਕਾਰਨਾਂ ਦਾ ਪਤਾ ਲਗਾਉਣ ਅਤੇ ਇਸ ਨਾਲ ਜੁੜੇ ਸਾਰੇ ਹਾਲਾਤਾਂ ਦੇ ਵੇਰਵੇ ਇਕੱਠੇ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਮੰਤਰਾਲੇ ਨੇ ਕਿਹਾ ਕਿ ਹਾਦਸੇ ਕਾਰਨ ਕੋਈ ਲੀਕੇਜ ਨਹੀਂ ਸੀ ਅਤੇ ਆਸ-ਪਾਸ ਦੇ ਲੋਕਾਂ ਜਾਂ ਵਾਤਾਵਰਣ ਦੀ ਸੁਰੱਖਿਆ ਨੂੰ ਕੋਈ ਖਤਰਾ ਨਹੀਂ ਸੀ। ਇਸ ਤੋਂ ਪਹਿਲਾਂ, ਕਤਰ ਐਨਰਜੀ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਅਲ-ਕਾਬੀ ਨੇ ਕਿਹਾ ਸੀ ਕਿ ਐਤਵਾਰ ਸ਼ਾਮ ਨੂੰ ਰਾਸ ਲਫਾਨ ਉਦਯੋਗਿਕ ਸ਼ਹਿਰ ਦੇ ਬਰਜ਼ਾਨ ਸਥਾਨਕ ਗੈਸ ਸਪਲਾਈ ਪਲਾਂਟ ਵਿੱਚ ਧਮਾਕੇ ਅਤੇ ਬਾਅਦ ਵਿੱਚ ਅੱਗ ਲੱਗਣ ਕਾਰਨ 66 ਲੋਕ ਜ਼ਖਮੀ ਹੋ ਗਏ ਸਨ।

NO COMMENTS

LEAVE A REPLY

Please enter your comment!
Please enter your name here

Exit mobile version