Home ਦੇਸ਼ ਉੱਤਰ ਬੰਗਾਲ ’ਚ ਲਗਾਤਾਰ ਭਾਰੀ ਮੀਂਹ ਕਾਰਨ 14 ਲੋਕਾਂ ਦੀ ਹੋਈ ਮੌਤ

ਉੱਤਰ ਬੰਗਾਲ ’ਚ ਲਗਾਤਾਰ ਭਾਰੀ ਮੀਂਹ ਕਾਰਨ 14 ਲੋਕਾਂ ਦੀ ਹੋਈ ਮੌਤ

0

ਬੰਗਾਲ : ਉੱਤਰ ਬੰਗਾਲ ਵਿੱਚ ਲਗਾਤਾਰ ਭਾਰੀ ਮੀਂਹ ਕਾਰਨ ਜਨ-ਜੀਵਨ ਪ੍ਰਭਾਵਿਤ ਹੈ। ਦਾਰਜਿਲਿੰਗ ਜ਼ਿਲ੍ਹੇ ਵਿੱਚ ਹੋਏ ਭੂ-ਸਖਲਨ ਅਤੇ ਪੁਲ ਟੁੱਟਣ ਦੀਆਂ ਘਟਨਾਵਾਂ ਵਿੱਚ 14 ਲੋਕਾਂ ਦੀ ਮੌਤ ਹੋ ਗਈ, ਅਤੇ ਕਈ ਲੋਕਾਂ ਦੇ ਲਾਪਤਾਂ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਮਿਰਿਕ ਅਤੇ ਸੁਖੀਆ ਇਲਾਕਿਆਂ ਵਿੱਚ ਭੂ-ਸਖਲਨ ਕਾਰਨ ਤਿੰਨ ਲੋਕਾਂ ਦੀ ਮੌਤ ਹੋਈ ਹੈ। ਇਸ ਹਾਦਸੇ ਤੋਂ ਬਾਅਦ ਦਾਰਜਿਲਿੰਗ ਜ਼ਿਲ੍ਹਾ ਪੁਲਿਸ ਰਾਹਤ ਅਤੇ ਬਚਾਅ ਕਾਰਜ ਵਿੱਚ ਜੁਟੀ ਹੋਈ ਹੈ। ਉੱਥੇ ਹੀ ਕਾਲਿਮਪੋਂਗ ਵਿੱਚ ਸਥਿਤੀ ਹਾਲੇ ਵੀ ਗੰਭੀਰ ਬਣੀ ਹੋਈ ਹੈ। ਲਗਾਤਾਰ ਮੀਂਹ ਕਾਰਨ ਕਈ ਇਲਾਕਿਆਂ ਦਾ ਸੰਪਰਕ ਟੁੱਟ ਗਿਆ ਹੈ ਅਤੇ ਸੜਕੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।

ਭਾਜਪਾ ਸੰਸਦ ਮੈਂਬਰ ਨੇ ਘਟਨਾ ‘ਤੇ ਪ੍ਰਗਟ ਕੀਤਾ ਦੁੱਖ

ਭਾਜਪਾ ਸੰਸਦ ਮੈਂਬਰ ਰਾਜੂ ਬਿਸਟਾ ਨੇ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ, “ਦਾਰਜੀਲਿੰਗ ਅਤੇ ਕਾਲੀਮਪੋਂਗ ਜ਼ਿਲ੍ਹਿਆਂ ਦੇ ਕਈ ਹਿੱਸਿਆਂ ਵਿੱਚ ਬਹੁਤ ਜ਼ਿਆਦਾ ਭਾਰੀ ਮੀਂਹ ਦੇ ਕਾਰਨ ਹੋਏ ਭਾਰੀ ਨੁਕਸਾਨ ਦੇ ਬਾਰੇ ਵਿੱਚ ਜਾਣ ਕੇ ਮੈਨੂੰ ਬਹੁਤ ਦੁਖ ਹੋਇਆ ਹੈ। ਮੌਤਾਂ ਹੋਇਆ ਹਨ , ਜਾਇਦਾਦ ਨੂੰ ਨੁਕਸਾਨ ਅਤੇ ਬੁਨਿਆਦੀ ਢਾਂਚੇ ਨੂੰ ਵੀ ਬਹੁਤ ਨੁਕਸਾਨ ਪਹੁੰਚਿਆ ਹੈ। ਮੈਂ ਸਥਿਤੀ ਦਾ ਜਾਇਜਾ ਲੈ ਰਿਹਾ ਹਾਂ ਅਤੇ ਸਬੰਧਤ ਅਧਿਕਾਰੀਆਂ ਦੇ ਸੰਪਰਕ ਵਿੱਚ ਹਾਂ।”

ਵਰਕਰਾਂ ਨੂੰ ਲੋਕਾਂ ਦੀ ਮਦਦ ਕਰਨ ਦੇ ਨਿਰਦੇਸ਼ – ਰਾਜੂ

ਆਪਣੀ ਐਕਸ ਪੋਸਟ ਵਿੱਚ, ਉਨ੍ਹਾਂ ਨੇ ਅੱਗੇ ਲਿਖਿਆ: ਅਸੀਂ ਪਹਿਲਾਂ ਹੀ ਆਪਣੇ ਭਾਜਪਾ ਵਰਕਰਾਂ ਨੂੰ ਲੋਕਾਂ ਦੀ ਮਦਦ ਅਤੇ ਸਹਾਇਤਾ ਲਈ ਇਕੱਠੇ ਹੋਣ ਦਾ ਨਿਰਦੇਸ਼ ਦੇ ਦਿੱਤਾ ਹੈ। ਅਸੀਂ ਆਪਣੇ ਲੋਕਾਂ ਦੀ ਮਦਦ ਅਤੇ ਸਹਾਇਤਾ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਮੈਂ ਆਪਣੇ ਸਾਰੇ ਗਠਜੋੜ ਭਾਈਵਾਲਾਂ ਅਤੇ ਖੇਤਰ ਦੇ ਹੋਰ ਰਾਜਨੀਤਿਕ ਅਤੇ ਸਮਾਜਿਕ ਸੰਗਠਨਾਂ ਨੂੰ ਵੀ ਤਾਲਮੇਲ ਬਣਾਉਣ ਦੀ ਅਪੀਲ ਕਰਦਾ ਹਾਂ ਤਾਂ ਜੋ ਅਸੀਂ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਮਦਦ ਅਤੇ ਸਹਾਇਤਾ ਪਹੁੰਚਾ ਸਕੀਏ।

NO COMMENTS

LEAVE A REPLY

Please enter your comment!
Please enter your name here

Exit mobile version