HomePunjabਭਾਈ ਧਿਆਨ ਸਿੰਘ ਮੰਡ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਖੀ ਚਿੱਠੀ

ਭਾਈ ਧਿਆਨ ਸਿੰਘ ਮੰਡ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਖੀ ਚਿੱਠੀ

ਅੰਮ੍ਰਿਤਸਰ: ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨੂੰ ਪੱਤਰ ਲਿਖਿਆ ਗਿਆ ਹੈ। ਪੱਤਰ ਵਿੱਚ ਉਨ੍ਹਾਂ 29 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਠੇ ਬੈਠ ਕੇ ਏਕਤਾ ਦਾ ਸੱਦਾ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਪੱਤਰ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਨਵ-ਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਯਾਦ ਕਰਵਾਇਆ ਹੈ।   

ਜ਼ਿਕਰਯੋਗ ਹੈ ਕਿ ਜੂਨ ਦੇ ਸ਼ੁਰੂ ਵਿੱਚ ਭਾਈ ਧਿਆਨ ਸਿੰਘ ਮੰਡ (Bhai Dhyan Singh Mand) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਭੇਜ ਕੇ ਜਥੇਦਾਰਾਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਸੀ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਪੰਥ ਦੀ ਹਾਲਤ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ।

ਮੌਜੂਦਾ ਸਮੇਂ ਵਿਚ ਹਰ ਮੰਚ ਤੋਂ ਪੰਥਕ ਏਕਤਾ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ ਪਰ ਸਿੱਖ ਬੁੱਧੀਜੀਵੀ ਅਤੇ ਸਿੱਖ ਚਿੰਤਕ ਇਹ ਸਵਾਲ ਉਠਾ ਰਹੇ ਹਨ ਕਿ ਪਹਿਲਾਂ ਆਪ ਜਥੇਦਾਰਾਂ ਵਿਚ ਏਕਤਾ ਹੋਣੀ ਚਾਹੀਦੀ ਹੈ ਤਾਂ ਹੀ ਕੌਮ ਵਿਚ ਵੀ ਏਕਤਾ ਦੀ ਨੀਂਹ ਰੱਖੀ ਜਾ ਸਕਦੀ ਹੈ। ਹੁਣ ਉਨ੍ਹਾਂ ਨੇ ਨਵ-ਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments