HomePunjabਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਜਲੰਧਰ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਜਲੰਧਰ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਜਲੰਧਰ : ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ (Banwarilal Purohit) ਨੇ ਅੱਜ ਜਲੰਧਰ (Jalandhar) ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਉਨ੍ਹਾਂ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਵੱਲੋਂ ਡੀ.ਸੀ ਤੋਂ ਸਥਿਤੀ ਦਾ ਪੂਰਾ ਜਾਇਜ਼ਾ ਲਿਆ ਗਿਆ ਹੈ ਰਾਜਪਾਲ ਨੇ ਕਿਹਾ ਕਿ ਪੰਜਾਬ ਨੂੰ ਹੜ੍ਹਾਂ ਕਾਰਨ ਬਹੁਤ ਨੁਕਸਾਨ ਹੋਇਆ ਹੈ।

ਸ਼ਾਹਕੋਟ, ਲੋਹੀਆਂ ਖਾਸ ਆਦਿ ਖੇਤਰਾਂ ਦਾ ਜਾਇਜ਼ਾ ਲੈਣ ਉਪਰੰਤ ਰਾਜਪਾਲ ਨੇ ਕਿਹਾ ਕਿ ਦਰਿਆਵਾਂ ਵਿੱਚ ਦੋ ਵੱਡੇ ਪਾੜ ਪੈ ਗਏ ਹਨ, ਜਿਸ ਕਾਰਨ ਮੰਡੀ ਦੀ ਕਰੀਬ 20 ਏਕੜ ਜ਼ਮੀਨ ਬਰਬਾਦ ਹੋ ਗਈ ਹੈ। ਇਸ ਦੇ ਨਾਲ ਹੀ 50 ਫੀਸਦੀ ਫਸਲ ਵੀ ਤਬਾਹ ਹੋ ਗਈ। ਇਸ ਕਾਰਨ ਹੁਣ ਦੁਬਾਰਾ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਫ਼ਸਲ ਤਿਆਰ ਹੋ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕੀਤੀ ਹੈ ਅਤੇ ਲੋਕਾਂ ਨੇ ਪ੍ਰਸ਼ਾਸਨ ਦੇ ਕੰਮ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਕੁਝ ਲੋਕਾਂ ਨੇ ਆਪਣੀ ਜਾਨ ਖਤਰੇ ਵਿੱਚ ਪਾ ਕੇ ਪਸ਼ੂਆਂ ਨੂੰ ਬਚਾਇਆ ਹੈ। ਲੋਕ ਪ੍ਰਸ਼ਾਸਨ ਦੇ ਕੰਮ ਤੋਂ ਸੰਤੁਸ਼ਟ ਹਨ ਪਰ ਉਹ ਪੁੱਛ ਰਹੇ ਹਨ ਕਿ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਿਵੇਂ ਹੋਵੇਗੀ।

ਅੱਗੇ ਬੋਲਦਿਆਂ ਰਾਜਪਾਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਪੀਣ ਵਾਲੇ ਪਾਣੀ ਦੀਆਂ ਇੱਕ ਲੱਖ ਬੋਤਲਾਂ ਅਤੇ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਈਆਂ ਗਈਆਂ ਹਨ। ਰਾਹਤ ਕੈਂਪ ਵੀ ਲਗਾਏ ਗਏ ਸਨ ਪਰ ਬਹੁਤ ਘੱਟ ਲੋਕ ਉੱਥੇ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖਾਸ ਗੱਲ ਇਹ ਹੈ ਕਿ ਇੱਥੇ ਬਹੁਤ ਸਾਰੇ ਗੁਰੂਘਰ ਹਨ ਜੋ ਲੋਕਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸਰਵੇ ਵੀ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਤੱਕ ਸਰਵੇ ਮੁਕੰਮਲ ਕਰ ਲਿਆ ਜਾਵੇਗਾ ਅਤੇ ਉਸ ਦੇ ਆਧਾਰ ’ਤੇ ਮੁਆਵਜ਼ਾ ਦਿੱਤਾ ਜਾਵੇਗਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments