HomePunjab2 ਕੁਇੰਟਲ 43 ਕਿਲੋ ਭੁੱਕੀ ਸਮੇਤ 3 ਵਿਅਕਤੀਆਂ ਨੂੰ ਕੀਤਾ ਕਾਬੂ

2 ਕੁਇੰਟਲ 43 ਕਿਲੋ ਭੁੱਕੀ ਸਮੇਤ 3 ਵਿਅਕਤੀਆਂ ਨੂੰ ਕੀਤਾ ਕਾਬੂ

ਖੰਨਾ : ਖੰਨਾ ਪੁਲਿਸ (Khanna police) ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ 2 ਕੁਇੰਟਲ 43 ਕਿਲੋ ਭੁੱਕੀ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਹੈਰੀ ਪੁੱਤਰ ਨਜਿੰਦਰ ਸਿੰਘ ਵਾਸੀ ਖੰਨਾ, ਜਵਿੰਦਰ ਸਿੰਘ ਉਰਫ਼ ਲਾਲੂ ਪੁੱਤਰ ਜਗਰੂਪ ਸਿੰਘ ਵਾਸੀ ਬਗੜੀਆ, ਮਲੇਰਕੋਟਲਾ ਅਤੇ ਗੁਰਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ। ਤਿੰਨੋਂ ਮੁਲਜ਼ਮ ਪੇਸ਼ੇ ਤੋਂ ਡਰਾਈਵਰ ਹਨ।

ਜਾਣਕਾਰੀ ਅਨੁਸਾਰ ਥਾਣਾ ਦੋਰਾਹਾ ਦੀ ਪੁਲਿਸ ਨੇ ਚੈਕਿੰਗ ਦੌਰਾਨ ਕਾਰ ‘ਚ ਸਵਾਰ ਜਵਿੰਦਰ ਅਤੇ ਗੁਰਵਿੰਦਰ ਸਿੰਘ ਨੂੰ ਰੋਕਿਆ ਤਾਂ ਉਨ੍ਹਾਂ ਕੋਲੋਂ 1 ਕੁਇੰਟਲ 70 ਕਿਲੋ ਭੁੱਕੀ ਬਰਾਮਦ ਹੋਈ ਅਤੇ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ।

ਇਸੇ ਤਰ੍ਹਾਂ ਇੱਕ ਹੋਰ ਮਾਮਲੇ ਵਿੱਚ ਜਦੋਂ ਪੁਲਿਸ ਨੇ ਰੋਡੀਆਂ ਬੱਸ ਸਟੈਂਡ ’ਤੇ ਇੱਕ ਟਰੱਕ ਦੀ ਤਲਾਸ਼ੀ ਲਈ ਤਾਂ ਉਸ ਵਿੱਚ ਸਵਾਰ ਵਿਅਕਤੀ ਨੇ ਆਪਣਾ ਨਾਮ ਹਰਪ੍ਰੀਤ ਸਿੰਘ ਉਰਫ ਹੈਰੀ ਦੱਸਿਆ। ਟਰੱਕ ਦੀ ਚੈਕਿੰਗ ਦੌਰਾਨ 72 ਕਿਲੋ ਭੁੱਕੀ ਬਰਾਮਦ ਹੋਈ। ਫਿਲਹਾਲ ਪੁਲਿਸ ਨੇ ਉਪਰੋਕਤ ਤਿੰਨਾਂ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ‘ਚ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments