HomePunjabਅਕਾਲੀ ਦਲ ਦਾ ਵਫ਼ਦ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਕਰੇਗਾ ਮੁਲਾਕਾਤ

ਅਕਾਲੀ ਦਲ ਦਾ ਵਫ਼ਦ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਕਰੇਗਾ ਮੁਲਾਕਾਤ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪੰਜਾਬ ਸਰਕਾਰ ਖ਼ਿਲ਼ਾਫ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਤਹਿਤ ਅਕਾਲੀ ਦਲ ਦਾ ਵਫ਼ਦ ਰਾਜਪਾਲ ਬਨਵਾਰੀਲਾਲ ਪੁਰੋਹਿਤ (Governor Banwarilal Purohit) ਨੂੰ ਮੰਗ ਪੱਤਰ ਸੌਂਪੇਗਾ। ਦਰਅਸਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੇ ਇੱਕ ਟਵੀਟ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਸਿੱਖਾਂ ਦੇ ਮਾਮਲਿਆਂ ਵਿੱਚ ਦਖਲ ਨਾ ਦੇਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਮੁੱਖ ਮੰਤਰੀ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇਣਾ ਬੰਦ ਕਰਨਾ ਚਾਹੀਦਾ ਹੈ। ਖ਼ਾਲਸਾ ਪੰਥ ਉਨ੍ਹਾਂ ਦੇ ਇਸ ਵਤੀਰੇ ਨੂੰ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਅਕਾਲੀ ਦਲ ਖਾਲਸਾ ਪੰਥ ਦੀਆਂ ਧਾਰਮਿਕ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਸੂਬੇ ਭਰ ਵਿੱਚ ਰੋਸ ਮੁਜ਼ਾਹਰੇ ਕਰੇਗਾ। ਉਨ੍ਹਾਂ ਦੀ ਸਰਕਾਰ ਵੱਲੋਂ ਖਾਲਸਾ ਪੰਥ ਦੇ ਧਾਰਮਿਕ ਮਾਮਲਿਆਂ ਵਿੱਚ ਕੀਤੀ ਜਾ ਰਹੀ ਗੈਰ ਕਾਨੂੰਨੀ ਦਖਲਅੰਦਾਜ਼ੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments