HomePunjabਇੱਕ ਵਾਰ ਫਿਰ ਭਾਰਤ 'ਚ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ

ਇੱਕ ਵਾਰ ਫਿਰ ਭਾਰਤ ‘ਚ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ

ਤਰਨਤਾਰਨ : ਪਾਕਿਸਤਾਨੀ (Pakistani) ਡਰੋਨਾਂ ਦੇ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਇਸ ਦੀ ਤਾਜ਼ਾ ਮਿਸਾਲ ਬੀਤੀ ਰਾਤ ਉਸ ਸਮੇਂ ਫਿਰ ਦੇਖਣ ਨੂੰ ਮਿਲੀ ਜਦੋਂ ਇਕ ਪਾਕਿਸਤਾਨੀ ਡਰੋਨ ਜ਼ਿਲ੍ਹੇ ਦੇ ਅਧੀਨ ਆਉਂਦੇ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿਚ ਦਾਖ਼ਲ ਹੋ ਗਿਆ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਅਧੀਨ ਪੈਂਦੇ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਅਮਰਕੋਟ ਵਿੱਚ ਬੀ.ਓ.ਪੀ. ਬੀਤੀ ਵਾਨ ਤਾਰਾ ਸਿੰਘ ਦੇ ਪਿੱਲਰ ਨੰਬਰ 141/19 ਦੇ ਰਾਂਹੀ ਤੋਂ ਬੀਤੀ ਰਾਤ ਕਰੀਬ 1 ਵਜੇ ਪਾਕਿਸਤਾਨੀ ਡਰੋਨ ਨੇ ਭਾਰਤੀ ਖੇਤਰ ‘ਚ ਦਸਤਕ ਦਿੱਤੀ। ਬਾਹਰਵਾਰ ਤਾਇਨਾਤ ਬੀ.ਐਸ.ਐਫ ਡਰੋਨ ਦੀ ਆਵਾਜ਼ ਸੁਣ ਕੇ 103 ਬਟਾਲੀਅਨ ਦੇ ਜਵਾਨ ਚੌਕਸ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਿਸ ਅਤੇ ਬੀ.ਐਸ.ਐਫ. ਸ਼ੱਕੀ ਇਲਾਕਿਆਂ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ ਪਰ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments