HomePunjabਸਤਲੁਜ ਦਰਿਆ 'ਚ ਵਹਿ ਕੇ ਪਾਕਿਸਤਾਨ ਪਹੁੰਚੇ 2 ਨੌਜਵਾਨ

ਸਤਲੁਜ ਦਰਿਆ ‘ਚ ਵਹਿ ਕੇ ਪਾਕਿਸਤਾਨ ਪਹੁੰਚੇ 2 ਨੌਜਵਾਨ

ਸਿੱਧਵਾਂ ਬੇਟ : ਸਿੱਧਵਾਂ ਬੇਟ ਨੇੜਲੇ ਪਿੰਡਾਂ ਦੇ ਦੋ ਨੌਜਵਾਨਾਂ ਦੇ ਸਤਲੁਜ ਦਰਿਆ ‘ਚ ਰੁੜ੍ਹ ਕੇ ਪਾਕਿਸਤਾਨ ਪਹੁੰਚ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਅਨੁਸਾਰ ਹਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਸ਼ੇਰੇਵਾਲ ਹਾਲ ਵਾਸੀ ਪਰਜੀਆਂ ਬਿਹਾਰੀਪੁਰ ਅਤੇ ਰਤਨਪਾਲ ਪੁੱਤਰ ਮਹਿੰਦਰ ਸਿੰਘ ਵਾਸੀ ਖਹਿਰਾ ਮੁਸਤਰਕਾ ਥਾਣਾ ਮਹਿਤਪੁਰ, ਜਿਨ੍ਹਾਂ ਦੀ ਉਮਰ 25 ਸਾਲ ਦੇ ਕਰੀਬ ਦੱਸੀ ਜਾਂਦੀ ਹੈ। ਉਹ ਫ਼ਿਰੋਜ਼ਪੁਰ ਦੇ ਪਿੰਡ ਗਜ਼ਨੀਵਾਲਾ ਨੇੜੇ ਸਤਲੁਜ ਦਰਿਆ ਵਿੱਚ ਰੁੜ੍ਹ ਗਿਆ। ਪਾਕਿਸਤਾਨ ਪਹੁੰਚਣ ‘ਤੇ ਉਸ ਨੂੰ ਪਾਕਿ ਰੇਂਜਰਾਂ ਨੇ ਗ੍ਰਿਫਤਾਰ ਕਰ ਲਿਆ।

ਸੂਤਰਾਂ ਅਨੁਸਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕਰਨ ਤੋਂ ਬਾਅਦ ਪਾਕਿਸਤਾਨੀ ਰੇਂਜਰਾਂ ਵੱਲੋਂ ਬੀਐਸਐਫ ਨਾਲ ਗੱਲਬਾਤ ਕੀਤੀ ਗਈ ਅਤੇ ਦੋਵਾਂ ਕੋਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ। ਪਾਕਿਸਤਾਨ ‘ਚ ਇਨ੍ਹਾਂ ਨੌਜਵਾਨਾਂ ਦੀ ਗ੍ਰਿਫਤਾਰੀ ਦੀ ਖਬਰ ਸਾਹਮਣੇ ਆਉਣ ‘ਤੇ ਸੁਰੱਖਿਆ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ। ਇਸ ਮਾਮਲੇ ਸਬੰਧੀ ਲੁਧਿਆਣਾ ਦਿਹਾਤੀ ਦੀ ਪੁਲਿਸ ਵੀ ਜਾਂਚ ਵਿੱਚ ਜੁੱਟ ਗਈ ਹੈ। ਗ੍ਰਿਫ਼ਤਾਰੀ ਦੀ ਸੂਚਨਾ ਮਿਲਦਿਆਂ ਹੀ ਸਬ-ਡਵੀਜ਼ਨ ਜਗਰਾਉਂ ਦੇ ਡੀਐਸਪੀ ਸਤਵਿੰਦਰ ਸਿੰਘ ਵਿਰਕ ਅਤੇ ਥਾਣਾ ਸਿੰਧਵਾਂ ਬੇਟ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਗਿੱਲ ਪਿੰਡ ਪਰਜੀਆਂ ਬਿਹਾਰੀਪੁਰ ਪੁੱਜੇ ਜਿੱਥੇ ਉਨ੍ਹਾਂ ਗ੍ਰਿਫ਼ਤਾਰ ਕੀਤੇ ਹਰਵਿੰਦਰ ਦੇ ਪਰਿਵਾਰਕ ਮੈਂਬਰਾਂ ਅਤੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ।

ਪਿੰਡ ਪਰਜੀਆਂ ਬਿਹਾਰੀਪੁਰ ਦੇ ਸਰਪੰਚ ਜਸਵੀਰ ਸਿੰਘ ਜੱਸਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਨੌਜਵਾਨ 4 ਦਿਨ ਪਹਿਲਾਂ ਘਰੋਂ ਸ੍ਰੀ ਹਰਮਿੰਦਰ ਸਾਹਿਬ ਮੱਥਾ ਟੇਕਣ ਦਾ ਕਹਿ ਕੇ ਗਿਆ ਸੀ, ਜਿਸ ਦੀ ਪਰਿਵਾਰਕ ਮੈਂਬਰਾਂ ਵੱਲੋਂ ਭਾਲ ਕੀਤੀ ਜਾ ਰਹੀ ਸੀ ਪਰ ਬੀਤੀ ਸ਼ਾਮ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਨੂੰ ਪਾਕਿਸਤਾਨੀ ਰੇਂਜਰਾਂ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ। ਉਹਨਾਂ ਦੱਸਿਆ ਕਿ ਅੱਜ ਇਹਨਾਂ ਨੌਜਵਾਨਾਂ ਨੂੰ ਪਾਕਿ ਰੇਂਜਰਾਂ ਵੱਲੋਂ ਬੀ.ਐਸ.ਐਫ ਦੇ ਹਵਾਲੇ ਕੀਤਾ ਜਾ ਰਿਹਾ ਹੈ ਅਤੇ ਬੀ.ਐਸ.ਐਫ ਵੱਲੋਂ ਸ਼ਾਮ 5 ਵਜੇ ਦੇ ਕਰੀਬ ਥਾਣਾ ਲੱਖੋਕੇ ਬਹਿਰਾਮ (ਫਿਰੋਜ਼ਪੁਰ) ਵਿਖੇ ਨੌਜਵਾਨਾਂ ਨੂੰ ਉਹਨਾਂ ਦੇ ਪਰਿਵਾਰਾਂ ਦੇ ਹਵਾਲੇ ਕਰਨ ਦੀ ਸੂਚਨਾ ਦਿੱਤੀ ਜਾ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments