Home ਪੰਜਾਬ 15 ਸਾਲਾ ਨਾਬਾਲਿਗ ਲੜਕੀ ਸ਼ੱਕੀ ਹਾਲਾਤਾਂ ‘ਚ ਲਾਪਤਾ , ਭਾਲ ਜਾਰੀ

15 ਸਾਲਾ ਨਾਬਾਲਿਗ ਲੜਕੀ ਸ਼ੱਕੀ ਹਾਲਾਤਾਂ ‘ਚ ਲਾਪਤਾ , ਭਾਲ ਜਾਰੀ

0

ਪਟਿਆਲਾ: ਸ਼ਹਿਰ ਦੇ ਪਾਸ਼ ਇਲਾਕੇ ਸਿਵਲ ਲਾਈਨ ਤੋਂ 15 ਸਾਲਾ ਨਾਬਾਲਿਗ ਲੜਕੀ ਦੇ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਵੱਲੋਂ ਅਣਪਛਾਤੇ ਵਿਅਕਤੀ ਜਾਂ ਵਿਅਕਤੀਆਂ ‘ਤੇ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ-ਫੁਸਲਾ ਕੇ ਆਪਣੇ ਨਾਲ ਲੈ ਜਾਣ ਦਾ ਖ਼ਦਸ਼ਾ ਪ੍ਰਗਟਾਇਆ ਗਿਆ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।

ਪ੍ਰਾਪਤ ਵੇਰਵਿਆਂ ਅਨੁਸਾਰ ਲਾਪਤਾ ਹੋਈ ਨਾਬਾਲਿਗ ਲੜਕੀ ਅਤੇ ਉਸ ਦੀ ਮਾਤਾ ਇਲਾਕੇ ਦੀਆਂ ਵੱਖ-ਵੱਖ ਕੋਠੀਆਂ ਵਿੱਚ ਸਫ਼ਾਈ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੀਆਂ ਹਨ। ਬੀਤੀ 23 ਨਵੰਬਰ ਨੂੰ ਰੋਜ਼ਾਨਾ ਵਾਂਗ ਸਵੇਰੇ ਕਰੀਬ 9 ਵਜੇ ਲੜਕੀ ਦੀ ਮਾਤਾ ਉਸ ਨੂੰ ਕੰਮ ਵਾਲੀ ਕੋਠੀ ਵਿੱਚ ਛੱਡ ਕੇ ਖ਼ੁਦ ਦੂਜੀ ਕੋਠੀ ਵਿੱਚ ਸਫ਼ਾਈ ਕਰਨ ਲਈ ਚਲੀ ਗਈ ਸੀ। ਜਦੋਂ ਉਹ ਸ਼ਾਮ ਕਰੀਬ 4 ਵਜੇ ਆਪਣਾ ਕੰਮ ਨਿਬੇੜ ਕੇ ਵਾਪਸ ਘਰ ਪਰਤੀ ਤਾਂ ਲੜਕੀ ਘਰ ਨਹੀਂ ਪਹੁੰਚੀ ਸੀ।

ਪਰਿਵਾਰਕ ਮੈਂਬਰਾਂ ਨੇ ਆਪਣੇ ਪੱਧਰ ‘ਤੇ ਰਿਸ਼ਤੇਦਾਰਾਂ, ਜਾਣ-ਪਛਾਣ ਵਾਲਿਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੜਕੀ ਦੀ ਕਾਫ਼ੀ ਭਾਲ ਕੀਤੀ, ਪਰ ਉਸ ਦਾ ਕਿਧਰੇ ਵੀ ਕੋਈ ਸੁਰਾਗ ਨਹੀਂ ਲੱਗ ਸਕਿਆ। ਇਸ ਉਪਰੰਤ ਪਰਿਵਾਰ ਵੱਲੋਂ ਪੁਲਿਸ ਕੋਲ ਪਹੁੰਚ ਕਰਕੇ ਲੜਕੀ ਨੂੰ ਅਗਵਾ ਕਰਕੇ ਲਿਜਾਣ ਦਾ ਸ਼ੱਕ ਜ਼ਾਹਰ ਕੀਤਾ ਗਿਆ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਜਾਂਚ ਅਧਿਕਾਰੀਆਂ ਅਨੁਸਾਰ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. (CCTV) ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਅਤੇ ਤਕਨੀਕੀ ਆਧਾਰ ‘ਤੇ ਲੜਕੀ ਦੀ ਭਾਲ ਲਈ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਦੂਜੇ ਪਾਸੇ, ਨਾਬਾਲਿਗ ਧੀ ਦੇ ਅਚਾਨਕ ਲਾਪਤਾ ਹੋਣ ਕਾਰਨ ਪੂਰਾ ਪਰਿਵਾਰ ਡੂੰਘੇ ਸਦਮੇ ਅਤੇ ਚਿੰਤਾ ਵਿੱਚ ਡੁੱਬਿਆ ਹੋਇਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version