HomePunjab2 ਪੁੱਤਰਾਂ ਨੇ ਆਪਣੇ ਹੀ ਪਿਤਾ ਦਾ ਬੇਰਹਿਮੀ ਨਾਲ ਕੀਤਾ ਕਤਲ

2 ਪੁੱਤਰਾਂ ਨੇ ਆਪਣੇ ਹੀ ਪਿਤਾ ਦਾ ਬੇਰਹਿਮੀ ਨਾਲ ਕੀਤਾ ਕਤਲ

ਬਰਨਾਲਾ : ਬਰਨਾਲਾ (Barnala) ਦੇ ਪਿੰਡ ਝਲੂਰ (Jhalur) ਵਿੱਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ 2 ਪੁੱਤਰਾਂ ਨੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦਰਅਸਲ ਪਿਤਾ ਆਪਣੇ ਦੋਹਾਂ ਪੁੱਤਰਾਂ ਨੂੰ ਨਸ਼ਾ ਕਰਨ ਤੋਂ ਰੋਕਦਾ ਸੀ ਅਤੇ ਇਸ ਕਾਰਨ ਕਲਯੁਗੀ ਪੁੱਤਰਾਂ ਨੇ ਗੁੱਸੇ ‘ਚ ਆ ਕੇ ਪਿਤਾ ਦਾ ਕੁਹਾੜੀ ਅਤੇ ਗੰਡਾਸੇ ਨਾਲ ਕਤਲ ਕਰ ਦਿੱਤਾ। ਇਸ ਮੌਕੇ ਗੱਲਬਾਤ ਕਰਦਿਆਂ ਥਾਣਾ ਸਦਰ ਬਰਨਾਲਾ ਦੇ ਐਸ.ਐਚ.ਓ. ਕਰਨ ਸ਼ਰਮਾ ਨੇ ਦੱਸਿਆ ਕਿ ਇਹ ਘਟਨਾ ਪਿੰਡ ਝਲੂਰ ਦੀ ਹੈ। ਉਨ੍ਹਾਂ ਨੂੰ ਬੀਤੀ ਰਾਤ ਸਿਵਲ ਹਸਪਤਾਲ ਤੋਂ ਘਟਨਾ ਦੀ ਜਾਣਕਾਰੀ ਮਿਲੀ। ਇਹ ਘਟਨਾ ਪਿਤਾ ਅਤੇ ਦੋ ਪੁੱਤਰਾਂ ਵਿਚਕਾਰ ਵਾਪਰੀ।

ਇਸ ਲੜਾਈ ਵਿੱਚ 65 ਸਾਲਾ ਪਿਤਾ ਰਾਮ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਰਾਮ ਸਿੰਘ ਆਪਣੇ ਪੁੱਤਰਾਂ ਨੂੰ ਨਸ਼ੇ ਕਰਨ ਤੋਂ ਰੋਕਦਾ ਸੀ ਅਤੇ ਦੋਵੇਂ ਦੋਸ਼ੀ ਪਿਤਾ ਨਾਲ ਗਾਲੀ-ਗਲੋਚ ਅਤੇ ਕੁੱਟਮਾਰ ਕਰਦੇ ਸਨ। ਮ੍ਰਿਤਕ ਦੀ ਲੜਕੀ ਕੁਲਦੀਪ ਕੌਰ ਦੇ ਬਿਆਨਾਂ ਅਨੁਸਾਰ ਉਹ ਆਪਣੇ ਪਿਤਾ ਦੇ ਘਰ ਆਈ ਹੋਈ ਸੀ। ਇਸ ਦੌਰਾਨ ਉਸਦੇ ਭਰਾਵਾਂ ਨੇ ਉਸਦੇ ਪਿਤਾ ‘ਤੇ ਕੁਹਾੜੀ ਅਤੇ ਗੰਡਾਸੇ ਨਾਲ ਹਮਲਾ ਕਰ ਦਿੱਤਾ। ਇਸ ਵਿੱਚ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਮ੍ਰਿਤਕ ਦੀ ਲੜਕੀ ਕੁਲਦੀਪ ਕੌਰ ਦੇ ਬਿਆਨਾਂ ’ਤੇ ਗੁਰਪ੍ਰੀਤ ਸਿੰਘ ਅਤੇ ਅਮਰ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ਵਿੱਚ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਅਮਰ ਸਿੰਘ ਖ਼ੁਦ ਜ਼ਖ਼ਮੀ ਹੋਣ ਕਾਰਨ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਹੈ। ਹਸਪਤਾਲ ਤੋਂ ਛੁੱਟੀ ਮਿਲਦੇ ਹੀ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments