Homeਦੇਸ਼ਮੈਂਬਰਸ਼ਿਪ ਬਹਾਲ ਹੋਣ ਤੋਂ ਬਾਅਦ ਭਲਕੇ ਲੋਕ ਸਭਾ 'ਚ ਬੋਲਣਗੇ ਰਾਹੁਲ ਗਾਂਧੀ

ਮੈਂਬਰਸ਼ਿਪ ਬਹਾਲ ਹੋਣ ਤੋਂ ਬਾਅਦ ਭਲਕੇ ਲੋਕ ਸਭਾ ‘ਚ ਬੋਲਣਗੇ ਰਾਹੁਲ ਗਾਂਧੀ

ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ (Congress leader Rahul Gandhi) ਲੋਕ ਸਭਾ ‘ਚ ਪਰਤ ਆਏ ਹਨ। ਰਾਹੁਲ ਗਾਂਧੀ ਕੱਲ੍ਹ ਦੁਪਹਿਰ 12 ਵਜੇ ਲੋਕ ਸਭਾ ਵਿੱਚ ਆਪਣਾ ਸੰਬੋਧਨ ਕਰਨਗੇ। ਉਹ ਮੋਦੀ ਸਰਕਾਰ ਖ਼ਿਲਾਫ਼ ਲਿਆਂਦੇ ਗਏ ਬੇਭਰੋਸਗੀ ਮਤੇ ‘ਤੇ ਬੋਲਣਗੇ। ਤੁਹਾਨੂੰ ਦੱਸ ਦੇਈਏ ਕਿ 4 ਅਗਸਤ ਨੂੰ ਸੁਪਰੀਮ ਕੋਰਟ ਨੇ ‘ਮੋਦੀ ਸਰਨੇਮ’ ਨੂੰ ਲੈ ਕੇ ਕੀਤੀ ਗਈ ਟਿੱਪਣੀ ਦੇ ਮਾਮਲੇ ‘ਚ ਰਾਹੁਲ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਸੀ ਅਤੇ ਸੋਮਵਾਰ ਨੂੰ ਲੋਕ ਸਭਾ ਸਕੱਤਰੇਤ ਵੱਲੋਂ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।

ਇਕ ਵਾਰ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ 12 ਵਜੇ ਲੋਕ ਸਭਾ (Lok Sabha) ਦੀ ਬੈਠਕ ਸ਼ੁਰੂ ਹੋਣ ‘ਤੇ ਰਾਹੁਲ ਗਾਂਧੀ ਅੱਜ ਕਾਰਵਾਈ ‘ਚ ਹਿੱਸਾ ਲੈਣ ਪਹੁੰਚੇ। ਸੰਸਦ ਭਵਨ ਪਹੁੰਚ ਕੇ ਰਾਹੁਲ ਗਾਂਧੀ ਨੇ ਪਹਿਲਾਂ ਮਹਾਤਮਾ ਗਾਂਧੀ ਦੀ ਮੂਰਤੀ ਅੱਗੇ ਮੱਥਾ ਟੇਕਿਆ ਅਤੇ ਫਿਰ ਲੋਕ ਸਭਾ ਦੀ ਕਾਰਵਾਈ ਵਿੱਚ ਸ਼ਾਮਲ ਹੋਏ।

ਲੋਕ ਸਭਾ ਵਿਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ, ਰਾਜ ਸਭਾ ਵਿਚ ਪਾਰਟੀ ਦੇ ਉਪ ਨੇਤਾ ਪ੍ਰਮੋਦ ਤਿਵਾੜੀ, ਸਮਾਜਵਾਦੀ ਪਾਰਟੀ ਦੇ ਰਾਮ ਗੋਪਾਲ ਯਾਦਵ, ਸ਼ਿਵ ਸੈਨਾ (ਯੂਬੀਟੀ) ਦੇ ਸੰਜੇ ਰਾਉਤ, ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰਐਸਪੀ) ਦੇ ਐਨਕੇ ਪ੍ਰੇਮਚੰਦਰਨ ਅਤੇ ਕਈ ਹੋਰ ਵਿਰੋਧੀ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਹਾਊਸ ਦੇ ਪ੍ਰਵੇਸ਼ ਦੁਆਰ ‘ਤੇ ਰਾਹੁਲ ਗਾਂਧੀ ਦਾ ਸਵਾਗਤ ਕੀਤਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments