Home ਪੰਜਾਬ ਪਟਿਆਲਾ ਦੇ ਰਣਜੀਤ ਨਗਰ ‘ਚ 16 ਸਾਲਾ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ...

ਪਟਿਆਲਾ ਦੇ ਰਣਜੀਤ ਨਗਰ ‘ਚ 16 ਸਾਲਾ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

0

ਪਟਿਆਲਾ : ਪਟਿਆਲਾ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਟਿਆਲਾ ਦੇ ਰਣਜੀਤ ਨਗਰ ਦੇ ਸਿਓਣਾ ਚੌਕ ਵਿੱਚ ਦੇਰ ਰਾਤ ਇੱਕ 16 ਸਾਲਾ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਲੜਕੇ ਦੀ ਪਛਾਣ ਤਨਵੀਰ ਵਜੋਂ ਹੋਈ ਹੈ, ਜੋ 9ਵੀਂ ਜਮਾਤ ‘ਚ ਪੜ੍ਹਦਾ ਸੀ।ਪਰਿਵਾਰ ਨੇ ਗੁਆਂਢੀਆਂ ‘ਤੇ ਕਤਲ ਦੇ ਗੰਭੀਰ ਦੋਸ਼ ਲਾਏ ਹਨ।

ਜਾਣਕਾਰੀ ਮੁਤਾਬਕ ਰਣਜੀਤ ਨਗਰ ਦੇ ਸੀਓਣਾ ਚੌਕ ‘ਚ ਦੇਰ ਰਾਤ ਤਨਵੀਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਲੜਕੇ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਰਜਿੰਦਰਾ ਹਸਪਤਾਲ ਪਟਿਆਲਾ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ।

ਮ੍ਰਿਤਕ ਤਨਵੀਰ ਦੀ ਮਾਂ ਨੇ ਦੋਸ਼ ਲਾਇਆ ਕਿ ਉਸ ਦੇ ਪੁੱਤਰ ਨੂੰ ਗੁਆਂਢੀਆਂ ਨੇ ਗੁੰਡੇ ਬੁਲਵਾ ਕੇ ਮਰਵਾਇਆ ਹੈ। ਪਰਿਵਾਰ ਮੁਤਾਬਕ ਕਰੀਬ 2 ਸਾਲ ਪਹਿਲਾਂ ਤਨਵੀਰ ਦਾ ਸਕੂਲ ‘ਚ ਕਿਸੇ ਨਾਲ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਥਾਣੇ ‘ਚ ਸਮਝੌਤਾ ਹੋ ਗਿਆ ਸੀ। ਪਰਿਵਾਰ ਦਾ ਦੋਸ਼ ਹੈ ਕਿ ਪੁਰਾਣੀ ਰੰਜਿਸ਼ ਕਾਰਨ ਦੇਰ ਰਾਤ ਉਨ੍ਹਾਂ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ। ਇੰਨਾ ਹੀ ਨਹੀਂ ਪਰਿਵਾਰ ਦਾ ਦੋਸ਼ ਹੈ ਕਿ ਉਹ ਨਸ਼ੇ ਦਾ ਵਪਾਰੀ ਅਤੇ ਨਸ਼ਾ ਤਸਕਰ ਵੀ ਹੈ।

ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਘਟਨਾ ‘ਚ ਸ਼ਾਮਲ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਹੈ। ਪੁਲਿਸ ਨੇ ਇਹ ਵੀ ਕਿਹਾ ਹੈ ਕਿ ਉਹ ਪਰਿਵਾਰ ਨੂੰ ਪੂਰਾ ਇਨਸਾਫ਼ ਦਿਵਾਏਗੀ। ਫਿਲਹਾਲ ਪੁਲਿਸ ਵੱਲੋਂ ਜਾਂਚ ਜਾਰੀ ਹੈ ਅਤੇ 16 ਸਾਲਾ ਤਨਵੀਰ ਦੇ ਕਤਲ ਪਿੱਛੇ ਅਸਲ ਕਾਰਨ ਕੀ ਸੀ ਅਤੇ ਇਸ ਘਟਨਾ ਵਿੱਚ ਕੌਣ-ਕੌਣ ਸ਼ਾਮਲ ਹੈ, ਇਹ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ।

NO COMMENTS

LEAVE A REPLY

Please enter your comment!
Please enter your name here

Exit mobile version