ਲੁਧਿਆਣਾ : ਮਹਿਲਾ ਜੇਲ੍ਹ ‘ਚ ਕੈਦੀ ਮਾਂ ਨੂੰ ਮਿਲਣ ਆਏ ਪੁੱਤਰ ਦੀ ਤਲਾਸ਼ੀ ਲੈਣ ‘ਤੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ‘ਤੇ ਪੁਲਿਸ ਨੇ ਐੱਨ.ਡੀ.ਪੀ.ਸੀ ਐਕਟ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਜਾਂਚ ਅਧਿਕਾਰੀ ਜਨਕ ਰਾਜ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਇੰਦਰਪ੍ਰੀਤ ਸਿੰਘ ਵਜੋਂ ਹੋਈ ਹੈ। ਉਸ ਕੋਲੋਂ 9 ਚਿੱਟੇ ਰੰਗ ਦੀਆਂ ਨਸ਼ੀਲੀਆਂ ਗੋਲੀਆਂ (drug pills) ਬਰਾਮਦ ਹੋਈਆਂ।