HomePunjabਪੰਜਾਬ ਦੇ ਇਨ੍ਹਾਂ ਸਕੂਲਾਂ 'ਚ 12 ਅਗਸਤ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ 12 ਅਗਸਤ ਤੱਕ ਛੁੱਟੀਆਂ ਦਾ ਐਲਾਨ

ਫਿਰੋਜ਼ਪੁਰ: ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ਵਿੱਚ 12 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਸਕੂਲਾਂ ਵਿੱਚ 12 ਅਗਸਤ ਤੱਕ ਛੁੱਟੀਆਂ ਵਧਾ ਦਿੱਤੀਆਂ ਹਨ। ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਹ ਫ਼ੈਸਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ ’ਤੇ ਲਿਆ ਗਿਆ ਹੈ।

ਸਿੱਖਿਆ ਅਧਿਕਾਰੀ ਦੀ ਰਿਪੋਰਟ ਅਨੁਸਾਰ ਪ੍ਰਾਇਮਰੀ ਸਕੂਲ ਖੁੰਦਰ ਗੱਟੀ, ਸਰਕਾਰੀ ਪ੍ਰਾਇਮਰੀ ਸਕੂਲ ਕਾਲੂਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ ਅਤੇ ਧੀਰਾ ਘਾਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ ਵਿੱਚ ਛੁੱਟੀਆਂ 12 ਅਗਸਤ ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 9 ਅਗਸਤ ਤੱਕ ਛੁੱਟੀ ਰਹੇਗੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments