HomePunjab15 ਅਗਸਤ ਨੂੰ ਲੈ ਕੇ ਅੰਮ੍ਰਿਤਸਰ 'ਚ ਪੁਲਿਸ ਵੱਲੋਂ ਕੀਤੇ ਗਏ ਸੁਰੱਖਿਆ...

15 ਅਗਸਤ ਨੂੰ ਲੈ ਕੇ ਅੰਮ੍ਰਿਤਸਰ ‘ਚ ਪੁਲਿਸ ਵੱਲੋਂ ਕੀਤੇ ਗਏ ਸੁਰੱਖਿਆ ਦੇ ਸਖ਼ਤ ਪ੍ਰਬੰਧ

ਅੰਮ੍ਰਿਤਸਰ: 15 ਅਗਸਤ (August 15) ਨੂੰ ਲੈ ਕੇ ਅੰਮ੍ਰਿਤਸਰ (Amritsar) ਵਿੱਚ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ, ਜਿੱਥੇ ਹਰ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਜਿਸ ਤੋਂ ਬਾਅਦ ਅੱਜ ਪੂਰੇ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਇਹ ਫਲੈਗ ਮਾਰਚ ਕਿਸੇ ਸ਼ਰਾਰਤੀ ਅਨਸਰ ’ਤੇ ਨਜ਼ਰ ਰੱਖਣ ਲਈ ਕੱਢਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਕੋਈ ਸ਼ੱਕੀ ਵਿਅਕਤੀ ਦੇਖਦੇ ਹਨ ਤਾਂ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸ਼ਹਿਰ ਵਿੱਚ ਅਮਨ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਰਾਹੀਂ ਵੀ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਸ਼ਹਿਰ ਵਿੱਚ ਸੀਸੀਟੀਵੀ ਕੈਮਰਿਆਂ ਨਾਲ ਵਿਸ਼ੇਸ਼ ਚੌਕਸੀ ਰੱਖੀ ਜਾ ਰਹੀ ਹੈ ਅਤੇ ਫਲੈਗ ਮਾਰਚ ਵੀ ਕੱਢਿਆ ਜਾ ਰਿਹਾ ਹੈ ਤਾਂ ਜੋ ਅੰਮ੍ਰਿਤਸਰ ਸ਼ਹਿਰ ਵਾਸੀ ਆਜ਼ਾਦੀ ਦਾ ਨਿੱਘ ਮਾਣ ਸਕਣ। ਜਿਸ ਕਾਰਨ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments