HomePunjab2 ਮਾਸੂਮ ਬੱਚਿਆਂ ਦੀ ਸ਼ੱਕੀ ਹਾਲਾਤਾਂ 'ਚ ਮੌਤ

2 ਮਾਸੂਮ ਬੱਚਿਆਂ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਦਸੂਹਾ : ਥਾਣਾ ਦਸੂਹਾ ਦੇ ਵਾਰਡ ਨੰਬਰ-1 ਫਤਿਹਲਾਪੁਰ ‘ਚ ਇਕ ਮਹੀਨੇ ਦੇ ਅੰਦਰ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਬੱਚਿਆਂ ਦੇ ਪਿਤਾ ਸ਼ਿਵਦਰਸ਼ਨ ਪੁੱਤਰ ਜੋਗਿੰਦਰ ਸਿੰਘ ਨੇ ਥਾਣਾ ਦਸੂਹਾ ਵਿਖੇ ਲਿਖਤੀ ਸ਼ਿਕਾਇਤ ਦਿੱਤੀ ਹੈ ਕਿ ਬੀਤੇ ਦਿਨੀਂ ਉਸ ਦੀ 6 ਸਾਲਾ ਲੜਕੀ ਅਤੇ 5 ਸਾਲਾ ਲੜਕੇ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਉਸ ਨੇ ਦੱਸਿਆ ਕਿ ਉਸ ਦੇ ਬੱਚਿਆਂ ਨੂੰ ਕੋਈ ਜ਼ਹਿਰੀਲੀ ਚੀਜ਼ ਪਿਲਾਈ ਗਈ, ਜਿਸ ਕਾਰਨ ਦੋਵਾਂ ਬੱਚਿਆਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਦੋਵੇਂ ਬੱਚੇ ਪਿਛਲੇ ਦਿਨੀਂ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖ਼ਲ ਸਨ ਅਤੇ ਦਾਖ਼ਲ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਉਲਟੀਆਂ ਦੀ ਸ਼ਿਕਾਇਤ ਸੀ।

ਉਸ ਨੇ ਦੱਸਿਆ ਕਿ ਹੁਣ ਉਸ ਦੇ ਤੀਜੇ ਸਭ ਤੋਂ ਛੋਟੇ 4 ਸਾਲ ਦੇ ਲੜਕੇ ਦੀ ਵੀ ਇਹੀ ਸ਼ਿਕਾਇਤ ਹੈ, ਜਿਸ ਦੇ ਮੱਦੇਨਜ਼ਰ ਉਸ ਨੂੰ ਪਹਿਲਾਂ ਜਲੰਧਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਅਤੇ ਹੁਣ ਉਸ ਨੂੰ ਸਿਵਲ ਹਸਪਤਾਲ ਦਸੂਹਾ ‘ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਸ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ।

ਇਸ ਸਬੰਧੀ ਜਦੋਂ ਸਿਵਲ ਹਸਪਤਾਲ ਦਸੂਹਾ ਦੇ ਐਸ.ਐਮ.ਓ. ਡਾਕਟਰ ਜਸਵਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਹਸਪਤਾਲ ‘ਚ ਦਾਖਲ 4 ਸਾਲਾ ਬੱਚੇ ਅਤੇ ਉਸ ਦੇ ਪਿਤਾ ਦੇ ਖੂਨ ਦੇ ਸੈਂਪਲ ਲਏ ਗਏ ਹਨ ਅਤੇ ਇਨ੍ਹਾਂ ਸੈਂਪਲਾਂ ਨੂੰ ਜਾਂਚ ਲਈ ਲੈਬਾਰਟਰੀ ‘ਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਰਿਪੋਰਟ ਥਾਣਾ ਦਸੂਹਾ ਨੂੰ ਭੇਜ ਦਿੱਤੀ ਗਈ ਹੈ। ਇਸ ਸਬੰਧੀ ਜਦੋਂ ਥਾਣਾ ਮੁਖੀ ਦਸੂਹਾ ਬਲਵਿੰਦਰ ਸਿੰਘ ਅਤੇ ਜਾਂਚ ਅਧਿਕਾਰੀ ਏ.ਐਸ.ਆਈ. ਸਿਕੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉਹ ਉੱਚ ਅਧਿਕਾਰੀਆਂ ਨਾਲ ਗੱਲ ਕਰ ਰਹੇ ਹਨ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments