HomePunjabAGTF-ਬਰਨਾਲਾ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਬੰਬੀਹਾ ਗਿਰੋਹ ਦਾ ਮੁੱਖ ਸਰਗਨਾ ਕਾਬੂ

AGTF-ਬਰਨਾਲਾ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਬੰਬੀਹਾ ਗਿਰੋਹ ਦਾ ਮੁੱਖ ਸਰਗਨਾ ਕਾਬੂ

ਬਰਨਾਲਾ : ਏ.ਜੀ.ਟੀ.ਐਫ (AGTF) ਨੇ ਬਰਨਾਲਾ ਪੁਲਿਸ (Barnala police) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਖੁਫੀਆ ਸੂਚਨਾ ਦੇ ਆਧਾਰ ‘ਤੇ ਬੰਬੀਹਾ ਗੈਂਗ ਦੇ ਮੁੱਖ ਸਰਗਨਾ ਸੁਖਜਿੰਦਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡੀ.ਜੀ.ਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ ਅਤੇ ਜਵਾਬੀ ਕਾਰਵਾਈ ਵਿੱਚ ਪੁਲਿਸ ਪਾਰਟੀ ਨੇ ਵੀ ਗੋਲੀ ਚਲਾ ਦਿੱਤੀ, ਜਿਸ ਕਾਰਨ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ। 3 ਹੋਰ ਅਪਰਾਧੀਆਂ ਨੂੰ 3 ਪਿਸਤੌਲਾਂ ਅਤੇ 20 ਜਿੰਦਾ ਕਾਰਤੂਸ ਅਤੇ ਇੱਕ ਖੋਹੀ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸਰਗਰਮ ਸੀ। ਡੀ.ਜੀ.ਪੀ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧ ਨੂੰ ਖਤਮ ਕਰਨ ਲਈ ਵਚਨਬੱਧ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments