HomePunjabਸਰਕਾਰੀ ਬੱਸ ਮੁਲਾਜ਼ਮਾਂ ਵੱਲੋਂ ਅੱਜ ਹੋਣ ਵਾਲੀ ਹੜਤਾਲ ਮੁਲਤਵੀ

ਸਰਕਾਰੀ ਬੱਸ ਮੁਲਾਜ਼ਮਾਂ ਵੱਲੋਂ ਅੱਜ ਹੋਣ ਵਾਲੀ ਹੜਤਾਲ ਮੁਲਤਵੀ

ਲੁਧਿਆਣਾ: ਪੰਜਾਬ ਵਿੱਚ ਹੋਣ ਜਾ ਰਹੀ ਪੰਜਾਬ ਰੋਡਵੇਜ਼ (Punjab Roadways) , ਪਨਬੱਸ ਅਤੇ ਪੀਆਰਟੀਸੀ (Panbus and PRTC) ਕਾਮਿਆਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਰੋਡਵੇਜ਼/ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 14, 15 ਅਤੇ 16 ਅਗਸਤ ਨੂੰ ਹੋਣ ਵਾਲੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਮੁਲਾਜ਼ਮਾਂ ਨੇ ਬੱਸਾਂ ਨੂੰ ਜਾਮ ਕਰਨ ਦੀ ਚਿਤਾਵਨੀ ਦਿੱਤੀ ਸੀ ਅਤੇ ਇਸ ਦੌਰਾਨ ਉਨ੍ਹਾਂ ਨੇ ਧਰਨਾ ਪ੍ਰਦਰਸ਼ਨ ਕਰਨਾ ਸੀ ਪਰ ਹੁਣ ਖਬਰ ਆ ਰਹੀ ਹੈ ਕਿ ਹੜਤਾਲ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਵਰਕਰਾਂ ਨੇ ਪੂਰੇ ਸੂਬੇ ਵਿੱਚ ਸਰਕਾਰੀ ਬੱਸਾਂ ਨੂੰ ਜਾਮ ਕਰਨ ਦੀ ਚਿਤਾਵਨੀ ਦਿੱਤੀ ਸੀ। ਜਿਸ ਕਾਰਨ ਉਨ੍ਹਾਂ ਨੇ 14, 15 ਅਤੇ 16 ਅਗਸਤ ਨੂੰ ਪੂਰੇ ਸੂਬੇ ਵਿੱਚ ਬੱਸਾਂ ਦਾ ਚੱਕਾ ਜਾਮ ਕਰਨਾ ਸੀ ਪਰ ਇਸ ਦੌਰਾਨ ਨਵੀਂ ਖ਼ਬਰ ਆ ਰਹੀ ਹੈ ਕਿ ਫਿਲਹਾਲ ਰੋਡਵੇਜ਼ ਕਾਮਿਆਂ ਨੇ ਹੜਤਾਲ ਮੁਲਤਵੀ ਕਰ ਦਿੱਤੀ ਹੈ ਅਤੇ ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments