Homeਪੰਜਾਬਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ 17 ਲੋਕ ਅਕਾਲੀ ਦਲ 'ਚ ਸ਼ਾਮਲ

ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ 17 ਲੋਕ ਅਕਾਲੀ ਦਲ ‘ਚ ਸ਼ਾਮਲ

ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ 17 ਵਿਅਕਤੀਆਂ ਨੇ ਆਪਣੇ ਪਰਿਵਾਰਾਂ ਸਮੇਤ ਪਾਰਟੀ ਦੀ ਮੈਂਬਰਸ਼ਿਪ ਲਈ। ਗੁਰੂ ਅਮਰਦਾਸ ਨਗਰ ਵਿੱਚ ਕਰਵਾਏ ਸਮਾਗਮ ਵਿੱਚ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਨਵੇਂ ਮੈਂਬਰਾਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ।

ਬਬਲੀ ਢਿੱਲੋਂ ਨੇ ਦੱਸਿਆ ਕਿ ਸਰਕਲ ਪ੍ਰਧਾਨ ਕਮਲਜੀਤ ਸਿੰਘ ਅਤੇ ਐਮ.ਸੀ ਮੱਖਣ ਸਿੰਘ ਦੀ ਪ੍ਰੇਰਨਾ ਸਦਕਾ ਇਨ੍ਹਾਂ ਵਿਅਕਤੀਆਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਦੀ ਸ਼ਮੂਲੀਅਤ ਨਾਲ ਇਲਾਕੇ ਵਿੱਚ ਪਾਰਟੀ ਹੋਰ ਮਜ਼ਬੂਤ ​​ਹੋਈ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਇਸ ਦਾ ਬਹੁਤ ਫਾਇਦਾ ਹੋਵੇਗਾ। ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਗਰੇਜ਼ ਸਿੰਘ, ਪਿਰਤਪਾਲ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ, ਕਾਕਾ ਸਿੰਘ, ਜੋਗਿੰਦਰ ਸਿੰਘ, ਦਾਰਾ ਸਿੰਘ, ਕਾਕਾ ਪੰਡਤ, ਗਗਨਦੀਪ ਸਿੰਘ ਮਠਾੜੂ, ਜਸਪ੍ਰੀਤ ਸਿੰਘ ਮਠਾੜੂ, ਸਵਰਨਜੀਤ ਸਿੰਘ, ਮਨਦੀਪ ਸਿੰਘ, ਗਗਨੀ, ਬਲਤੇਜ ਸਿੰਘ ਤੇਜੀ, ਤਜਿੰਦਰ ਸਿੰਘ ਕਾਲਾ ਅਤੇ ਬਬਲੂ ਸਿੰਘ ਆਦਿ ਸ਼ਾਮਲ ਹਨ।

ਇਸ ਮੌਕੇ ਸਾਬਕਾ ਨਗਰ ਨਿਗਮ ਮੇਅਰ ਬਲਜੀਤ ਸਿੰਘ ਬੀੜ ਬਾਹਮਣ, ਐਡਵੋਕੇਟ ਦਲਜੀਤ ਸਿੰਘ ਬਰਾੜ, ਨਿਰਮਲ ਸਿੰਘ ਸੰਧੂ, ਮੋਹਿਤ ਗੁਪਤਾ, ਚਮਕੌਰ ਸਿੰਘ ਮਾਨ, ਮੋਹਨਜੀਤ ਸਿੰਘ ਪੁਰੀ, ਕੁਲਦੀਪ ਸਿੰਘ ਨੰਬਰਦਾਰ, ਰਜਿੰਦਰ ਸਿੰਘ ਰਾਜੂ ਮਾਨ, ਮਨਮੋਹਨ ਸਿੰਘ ਕੁੱਕੂ, ਦਰਸ਼ਨ ਸਿੰਘ ਰੁਮਾਣਾ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨੇ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments