Homeਸੰਸਾਰਪਾਕਿਸਤਾਨ 'ਚ ਸਕੂਲ ਦੀ ਛੱਤ ਡਿੱਗਣ ਕਾਰਨ 17 ਵਿਦਿਆਰਥੀਆਂ ਤੇ ਇੱਕ ਅਧਿਆਪਕ...

ਪਾਕਿਸਤਾਨ ‘ਚ ਸਕੂਲ ਦੀ ਛੱਤ ਡਿੱਗਣ ਕਾਰਨ 17 ਵਿਦਿਆਰਥੀਆਂ ਤੇ ਇੱਕ ਅਧਿਆਪਕ ਦੀ ਹੋਈ ਮੌਤ

ਪੇਸ਼ਾਵਰ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੀ ਰਾਜਧਾਨੀ ਪੇਸ਼ਾਵਰ ਦੀ ਦੀਰ ਕਾਲੋਨੀ ‘ਚ ਇਕ ਪ੍ਰਾਈਵੇਟ ਸਕੂਲ ਦੀ ਛੱਤ ਡਿੱਗਣ ਕਾਰਨ ਕਈ ਬੱਚਿਆਂ ਦੀ ਮੌਤ ਹੋ ਗਈ ਅਤੇ ਵੱਡੀ ਗਿਣਤੀ ‘ਚ ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮੱਚ ਗਈ। ਬਚਾਅ ਦਲ ਮਲਬੇ ਨੂੰ ਹਟਾਉਣ ਅਤੇ ਇਸ ਦੇ ਹੇਠਾਂ ਦੱਬੇ ਬੱਚਿਆਂ ਅਤੇ ਸਕੂਲੀ ਕਰਮਚਾਰੀਆਂ ਨੂੰ ਬਚਾਉਣ ਵਿੱਚ ਜੁਟੇ ਹੋਏ ਹਨ। ਸ਼ੁਰੂਆਤੀ ਰਿਪੋਰਟਾਂ ਵਿੱਚ ਪੇਸ਼ਾਵਰ ਕੈਪੀਟਲ ਸਿਟੀ ਪੁਲਿਸ ਅਧਿਕਾਰੀ ਡਾਕਟਰ ਮੀਆਂ ਸਈਦ ਦੇ ਹਵਾਲੇ ਨਾਲ 16 ਬੱਚਿਆਂ ਦੀ ਮੌਤ ਹੋ ਗਈ ਹੈ ਅਤੇ 40 ਤੋਂ ਵੱਧ ਲੋਕ ਜ਼ਖਮੀ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ ।

ਹਾਲਾਂਕਿ ਬਾਅਦ ਵਿਚ ਆਈਆਂ ਰਿਪੋਰਟਾਂ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਖਰੀ ਦੱਸੀ ਗਈ । ਰਾਇਟਰਜ਼ ਦੇ ਅਨੁਸਾਰ, ਇੱਕ ਸਥਾਨਕ ਹਸਪਤਾਲ ਦੇ ਬੁਲਾਰੇ ਨੇ ਘੱਟੋ-ਘੱਟ 17 ਵਿਦਿਆਰਥੀਆਂ ਅਤੇ ਇੱਕ ਅਧਿਆਪਕ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇਸ ਲਈ ਹਾਦਸੇ ਵਿੱਚ ਮਰਨ ਵਾਲਿਆਂ ਦੀ ਅੰਤਿਮ ਸੰਖਿਆ ਹਾਲੇ ਸਪੱਸ਼ਟ ਨਹੀਂ ਹੈ ਅਤੇ ਬਚਾਅ ਕਾਰਜ ਦੌਰਾਨ ਇਸ ਵਿੱਚ ਬਦਲਾਅ ਹੋ ਸਕਦਾ ਹੈ।

ਛੱਤ ਡਿੱਗਣ ਤੋਂ ਬਾਅਦ ਕਈ ਬੱਚੇ ਅਤੇ ਸਕੂਲ ਕਰਮਚਾਰੀ ਮਲਬੇ ਹੇਠਾਂ ਦੱਬ ਗਏ। ਸੂਚਨਾ ਮਿਲਦੇ ਹੀ ਬਚਾਅ ਦਲ ਮੌਕੇ ‘ਤੇ ਪਹੁੰਚ ਗਿਆ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜ਼ਖਮੀਆਂ ਦੇ ਲੇਡੀ ਰੀਡਿੰਗ ਹਸਪਤਾਲ ਪਹੁੰਚਣ ਤੋਂ ਬਾਅਦ ਐਮਰਜੈਂਸੀ ਪ੍ਰਬੰਧ ਕੀਤੇ ਗਏ। ਬਚਾਅ ਕਰਮਚਾਰੀ ਧਿਆਨ ਨਾਲ ਮਲਬੇ ਨੂੰ ਹਟਾ ਰਹੇ ਹਨ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਕੀ ਕੋਈ ਹੋਰ ਵਿਅਕਤੀ ਤਾਂ ਅੰਦਰ ਨਹੀਂ ਫਸਿਆ ਹੋਇਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments