HomeENTERTAINMENTਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ ਮਿਲੀ ਭਾਰਤੀ ਨਾਗਰਿਕਤਾ

ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ ਮਿਲੀ ਭਾਰਤੀ ਨਾਗਰਿਕਤਾ

ਮੁੰਬਈ : ਅਭਿਨੇਤਾ ਅਕਸ਼ੈ ਕੁਮਾਰ (Actor Akshay Kumar) ਨੇ ਅੱਜ ਆਜ਼ਾਦੀ ਦਿਵਸ ਦੇ ਮੌਕੇ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਇੱਕ ਅਪਡੇਟ ਸਾਂਝਾ ਕਰਦੇ ਹੋਏ ਐਲਾਨ ਕੀਤਾ ਕਿ ਉਹ ਇੱਕ ਵਾਰ ਫਿਰ ਭਾਰਤੀ ਨਾਗਰਿਕ ਬਣ ਗਏ ਹਨ। ਆਪਣੀ ਕੈਨੇਡੀਅਨ ਨਾਗਰਿਕਤਾ ਨੂੰ ਲੈ ਕੇ ਅਕਸਰ ਆਲੋਚਨਾ ਦਾ ਸ਼ਿਕਾਰ ਬਣੇ ਅਕਸ਼ੈ ਕੁਮਾਰ ਨੇ X (ਪਹਿਲਾਂ ਟਵਿੱਟਰ) ‘ਤੇ ਆਪਣੇ ਭਾਰਤੀ ਨਾਗਰਿਕਤਾ ਸਰਟੀਫਿਕੇਟ ਦੀ ਤਸਵੀਰ ਸਾਂਝੀ ਕੀਤੀ ਹੈ। 55 ਸਾਲਾ ਅਦਾਕਾਰ ਨੇ ਕਿਹਾ, ”ਦਿਲ ਅਤੇ ਨਾਗਰਿਕਤਾ ਦੋਵੇਂ ਹਿੰਦੁਸਤਾਨੀ ਹਨ। ਸੁਤੰਤਰਤਾ ਦਿਵਸ ਮੁਬਾਰਕ। ਜੈ ਹਿੰਦ।’

ਅਕਸ਼ੇ ਨੇ ਪਹਿਲਾਂ ਕਿਹਾ ਸੀ ਕਿ ਉਹ 1990 ਦੇ ਦਹਾਕੇ ਵਿੱਚ ਆਪਣੇ ਕਰੀਅਰ ਦੇ ਬੁਰੇ ਦੌਰ ਵਿੱਚੋਂ ਗੁਜ਼ਰਿਆ ਸੀ ਜਦੋਂ ਉਸ ਨੇ ਲਗਾਤਾਰ 15 ਤੋਂ ਵੱਧ ਫਲਾਪ ਫਿਲਮਾਂ ਦਿੱਤੀਆਂ ਸਨ, ਜਿਸ ਤੋਂ ਬਾਅਦ ਉਸ ਨੂੰ ਕੈਨੇਡਾ ਦੀ ਨਾਗਰਿਕਤਾ ਲਈ ਅਰਜ਼ੀ ਦੇਣ ਲਈ ਮਜਬੂਰ ਹੋਣਾ ਪਿਆ ਸੀ। ਉਸ ਦੀ ਨਾਗਰਿਕਤਾ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਵੋਟ ਨਾ ਪਾਉਣ ਤੋਂ ਬਾਅਦ ਜਾਂਚ ਦੇ ਘੇਰੇ ਵਿੱਚ ਆਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੋਣਾਂ ਤੋਂ ਪਹਿਲਾਂ ‘ਗੈਰ-ਸਿਆਸੀ’ ਇੰਟਰਵਿਊ ਲੈਣ ਤੋਂ ਬਾਅਦ ਇਹ ਮਾਮਲਾ ਵੀ ਚਰਚਾ ਦਾ ਵਿਸ਼ਾ ਬਣ ਗਿਆ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments