HomePunjabਵਿਧਵਾ ਮਾਮੀ ਨੂੰ ਇਕੱਲੀ ਦੇਖ ਕੇ ਭਾਣਜਿਆਂ ਨੇ ਪਾਰ ਕੀਤੀਆਂ ਸ਼ਰਮ ਦੀਆਂ...

ਵਿਧਵਾ ਮਾਮੀ ਨੂੰ ਇਕੱਲੀ ਦੇਖ ਕੇ ਭਾਣਜਿਆਂ ਨੇ ਪਾਰ ਕੀਤੀਆਂ ਸ਼ਰਮ ਦੀਆਂ ਸਾਰੀਆਂ ਹੱਦਾਂ

ਲੁਧਿਆਣਾ: ਲੁਧਿਆਣਾ ਦੇ ਫੋਕਲ ਪੁਆਇੰਟ ਇਲਾਕੇ ਵਿੱਚ ਇੱਕ ਵਿਧਵਾ ਮਾਮੀ ਨਾਲ ਬਲਾਤਕਾਰ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਔਰਤ ਨੇ ਵਿਰੋਧ ਕੀਤਾ ਤਾਂ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਕੱਪੜੇ ਵੀ ਪਾੜ ਦਿੱਤੇ ਗਏ।

ਪੀੜਤਾ ਅਨੁਸਾਰ ਇਕ ਮਹੀਨਾ ਪਹਿਲਾਂ ਉਸ ਦੇ ਪਤੀ ਦੀ ਮੌਤ ਹੋ ਗਈ ਸੀ, ਜਿਸ ਦਾ ਫਾਇਦਾ ਚੁੱਕ ਕੇ ਉਸਦੇ ਭਾਣਜੇ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣਾ ਚਾਹੁੰਦਾ ਸੀ। ਬੀਤੀ ਦੇਰ ਰਾਤ ਜਦੋਂ ਉਹ ਕਮਰੇ ਵਿੱਚ ਇਕੱਲੀ ਸੀ ਤਾਂ ਦੋਵੇਂ ਭਾਣਜੇ ਸ਼ਰਾਬ ਦੇ ਨਸ਼ੇ ਵਿੱਚ ਉਸ ਨਾਲ ਜ਼ਬਰਦਸਤੀ ਕਰਨ ਲੱਗੇ। ਵਿਰੋਧ ਕਰਨ ‘ਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਤੋਂ ਬਾਅਦ ਰੌਲਾ ਪਾਉਣ ‘ਤੇ ਹੀ ਦੋਵੇਂ ਫਰਾਰ ਹੋ ਗਏ। ਇਸ ਦੇ ਨਾਲ ਹੀ ਪੀੜਤਾ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਕਰੇਗੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments