HomePunjabਮਾਮੂਲੀ ਝਗੜੇ ਨੇ ਲਈ ਇੱਕ ਆਟੋ ਚਾਲਕ ਦੀ ਜਾਨ

ਮਾਮੂਲੀ ਝਗੜੇ ਨੇ ਲਈ ਇੱਕ ਆਟੋ ਚਾਲਕ ਦੀ ਜਾਨ

ਜਲੰਧਰ : ਥਾਣਾ ਡਵੀਜ਼ਨ ਨੰਬਰ 2 ਦੇ ਨੀਲਾ ਮਹਿਲ ਇਲਾਕੇ (Neela Mahal area) ‘ਚ ਬੀਤੀ ਰਾਤ ਨੂੰ ਮਾਮੂਲੀ ਝਗੜੇ ਤੋਂ ਬਾਅਦ ਆਟੋ ਚਾਲਕ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਆਟੋ ਚਾਲਕ ਦੀ ਪਛਾਣ ਕਰਨ ਕੁਮਾਰ ਮਨੂੰ ਪੁੱਤਰ ਅਸ਼ਵਨੀ ਕੁਮਾਰ ਵਾਸੀ 130 ਨੀਲਾ ਮਹਿਲ, ਜਲੰਧਰ ਵਜੋਂ ਹੋਈ ਹੈ।

ਉਸ ਦੇ ਭਰਾ ਤਰੁਣ ਕੁਮਾਰ ਨੇ ਮਾਮਲੇ ਦੀ ਜਾਂਚ ਕਰ ਰਹੇ, ਐੱਸ.ਆਈ. ਗੁਰਸ਼ਰਨ ਸਿੰਘ ਨੂੰ ਦੱਸਿਆ ਕਿ ਉਸ ਦੇ ਭਰਾ ਕਰਨ ਕੁਮਾਰ ਮਨੂੰ ਦਾ ਨੇੜਲੇ ਰਹਿਣ ਵਾਲੇ ਗਗਨਦੀਪ ਪੁੱਤਰ ਦਵਿੰਦਰ ਸਿੰਘ ਨਾਲ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਉਸ ਦੇ ਭਰਾ ਨੂੰ ਗਗਨਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਨੇ ਛੱਤ ਤੋਂ ਹੇਠਾਂ ਸੁੱਟ ਦਿੱਤਾ। ਤਰੁਣ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਉਹ ਆਪਣੇ ਭਰਾ ਨੂੰ ਸਿਵਲ ਹਸਪਤਾਲ ਲੈ ਗਿਆ, ਜਿੱਥੇ ਕੁਝ ਸਮੇਂ ਬਾਅਦ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਤਰੁਣ ਕੁਮਾਰ ਅਤੇ ਗਗਨਦੀਪ ਵਿਚਕਾਰ ਲੜਾਈ ਦਾ ਕੋਈ ਵੱਡਾ ਕਾਰਨ ਵੀ ਸਾਹਮਣੇ ਨਹੀਂ ਆਇਆ।

ਥਾਣਾ ਨੰਬਰ 2 ਦੇ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਗੁਰਸ਼ਰਨ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਦੇ ਭਰਾ ਤਰੁਣ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕਰਨ ਕੁਮਾਰ ਮਨੂੰ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਅੱਜ ਸਵੇਰੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments