Homeਸੰਸਾਰਸ਼੍ਰੀਲੰਕਾ 'ਚ ਸਾਈਬਰ ਕ੍ਰਾਈਮ ਵਿਰੁੱਧ ਚੱਲ ਰਹੀ ਕਾਰਵਾਈ ਦੇ ਹਿੱਸੇ ਵਜੋਂ 173...

ਸ਼੍ਰੀਲੰਕਾ ‘ਚ ਸਾਈਬਰ ਕ੍ਰਾਈਮ ਵਿਰੁੱਧ ਚੱਲ ਰਹੀ ਕਾਰਵਾਈ ਦੇ ਹਿੱਸੇ ਵਜੋਂ 173 ਭਾਰਤੀ ਨਾਗਰਿਕ ਕੀਤੇ ਗਏ ਗ੍ਰਿਫ਼ਤਾਰ

ਸ਼੍ਰੀਲੰਕਾ: ਸ਼੍ਰੀਲੰਕਾ ਵਿੱਚ ਸਾਈਬਰ ਕ੍ਰਾਈਮ ਵਿਰੁੱਧ ਚੱਲ ਰਹੀ ਕਾਰਵਾਈ ਦੇ ਹਿੱਸੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਲਗਭਗ 200 ਵਿਦੇਸ਼ੀਆਂ ਵਿੱਚੋਂ 173 ਭਾਰਤੀ ਨਾਗਰਿਕ ਹਨ। ਪੁਲਿਸ ਨੇ ਅੱਜ ਇਹ ਜਾਣਕਾਰੀ ਦਿੱਤੀ। ਬੀਤੀ ਦੇਰ ਰਾਤ ਦੱਖਣੀ ਸੈਰ-ਸਪਾਟਾ ਸਥਾਨਾਂ ਗਾਲੇ, ਹਿੱਕਾਡੂਵਾ ਅਤੇ ਮਿਡੀਗਾਮਾ ਤੋਂ 198 ਵਿਦੇਸ਼ੀਆਂ ਦੇ ਇੱਕ ਸਮੂਹ ਜਿਸ ਵਿੱਚ 173 ਭਾਰਤੀ ਅਤੇ 25 ਨੇਪਾਲੀ ਨਾਗਰਿਕ ਸ਼ਾਮਲ ਹਨ , ਨੂੰ ਗ੍ਰਿਫ਼ਤਾਰ ਕੀਤਾ ਗਿਆ।

ਪੁਲਿਸ ਨੇ ਕਿਹਾ ਕਿ ਇਨ੍ਹਾਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਜਿਨ੍ਹਾਂ ਦੀ ਉਮਰ 25 ਤੋਂ 35 ਸਾਲ ਦੇ ਵਿਚਕਾਰ ਹੈ ਵਿਰੁੱਧ ਰਸਮੀ ਦੋਸ਼ ਦਾਇਰ ਕੀਤੇ ਜਾਣਗੇ । ਜਿਨ੍ਹਾਂ ‘ਤੇ ਰੁਜ਼ਗਾਰ ਦੀ ਭਾਲ ਲਈ ਆਪਣੇ ਟੂਰਿਸਟ ਵੀਜ਼ਾ ਦੀ ਮਿਆਦ ਤੋਂ ਵੱਧ ਸਮੇਂ ਤੱਕ ਰਹਿਣ, ਡਿਊਟੀ-ਮੁਕਤ ਆਯਾਤ ਸਿਗਰਟ ਰੱਖਣ ਅਤੇ ਸਾਈਬਰ ਕ੍ਰਾਈਮ ਕਾਨੂੰਨਾਂ ਦੇ ਦਾਇਰੇ ਵਿੱਚ ਆਉਣ ਵਾਲੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ। ਇਹ ਗ੍ਰਿਫ਼ਤਾਰੀਆਂ ਪਿਛਲੇ ਹਫ਼ਤੇ ਇਸੇ ਤਰ੍ਹਾਂ ਦੇ ਅਪਰਾਧਾਂ ਲਈ 250 ਚੀਨੀ ਨਾਗਰਿਕਾਂ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਹੋਈਆਂ ਹਨ।

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ 5 ਮਈ ਤੱਕ, ਦੇਸ਼ ਵਿੱਚ ਅਸਥਾਈ ਤੌਰ ‘ਤੇ ਰਹਿ ਰਹੇ ਕੁੱਲ 628 ਵਿਦੇਸ਼ੀ ਨਾਗਰਿਕਾਂ ਨੂੰ ਸਾਈਬਰ ਅਪਰਾਧ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿਅਕਤੀਆਂ ਵਿੱਚ ਭਾਰਤ, ਚੀਨ, ਵੀਅਤਨਾਮ, ਮਿਆਂਮਾਰ, ਫਿਲੀਪੀਨਜ਼ ਅਤੇ ਕੰਬੋਡੀਆ ਦੇ ਨਾਗਰਿਕ ਸ਼ਾਮਲ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments