HomePunjabਜਲੰਧਰ 'ਚ ਫਾਸਟ ਫੂਡ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਸਾਰਾ ਸਾਮਾਨ...

ਜਲੰਧਰ ‘ਚ ਫਾਸਟ ਫੂਡ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸੁਆਹ

ਜਲੰਧਰ: ਜਲੰਧਰ ‘ਚ ਫਾਸਟ ਫੂਡ ਦੀ ਦੁਕਾਨ ‘ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜਲੰਧਰ-ਪਠਾਨਕੋਟ ਹਾਈਵੇਅ (Jalandhar-Pathankot highway) ‘ਤੇ ਸਥਿਤ ਫਾਸਟ ਫੂਡ ਦੀ ਦੁਕਾਨ ‘ਚ ਭਿਆਨਕ ਅੱਗ ਲੱਗ ਗਈ ਅਤੇ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨ ‘ਚ ਪਿਆ ਫਰਨੀਚਰ, ਡੀਪ ਫ੍ਰੀਜ਼ਰ, ਖਾਣ-ਪੀਣ ਦਾ ਸਾਮਾਨ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ।

ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ ਪਰ ਅੱਗ ਬੁਝਾਊ ਵਿਭਾਗ ਦੀ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਦੁਕਾਨ ‘ਚ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਇਹ ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਦੂਰ ਦੂਰ ਤੱਕ ਦੇਖੀਆਂ ਜਾ ਸਕਦੀਆਂ ਸਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ।

ਚਸ਼ਮਦੀਦਾਂ ਨੇ ਦੱਸਿਆ ਕਿ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ, ਜਿਸ ਕਾਰਨ ਅਤੇ ਅੱਗ ਦੀਆਂ ਲਪਟਾਂ ਦੁਕਾਨ ਦੇ ਬਾਹਰ ਵੀ ਦਿਖਾਈ ਦੇ ਰਹੀਆਂ ਸਨ। ਸਾਥੀ ਦੁਕਾਨਦਾਰਾਂ ਨੇ ਵੀ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਅੱਗ ’ਤੇ ਕਾਬੂ ਨਹੀਂ ਪਾ ਸਕਿਆ। ਅੱਗ ਇੰਨੀ ਤੇਜ਼ੀ ਨਾਲ ਭੜਕ ਗਈ ਕਿ ਦੁਕਾਨਦਾਰ ਨੂੰ ਦੁਕਾਨ ਅੰਦਰੋਂ ਕੋਈ ਸਾਮਾਨ, ਤੂੜੀ ਆਦਿ ਕੱਢਣ ਦਾ ਸਮਾਂ ਵੀ ਨਹੀਂ ਮਿਲਿਆ।

ਮੌਕੇ ‘ਤੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕਰ ਦਿੱਤਾ ਦਿੱਤਾ ਹੈ। ਅੱਗ ਲੱਗਣ ਦੇ ਕਾਰਨਾਂ ਨੂੰ ਲੈ ਕੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਲਹਾਲ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਫਾਸਟ ਫੂਡ ਕਾਰਨਰ ਦੇ ਅੰਦਰ ਪਏ ਇਲੈਕਟ੍ਰਾਨਿਕ ਸਾਮਾਨ ‘ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਹੋ ਸਕਦੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments