HomePunjabਡਰੱਗ ਕੇਸ ਮਾਮਲੇ 'ਚ ਬਰਖਾਸਤ AIG ਰਾਜਜੀਤ ਨੂੰ ਦਿੱਤਾ ਭਗੌੜਾ ਕਰਾਰ

ਡਰੱਗ ਕੇਸ ਮਾਮਲੇ ‘ਚ ਬਰਖਾਸਤ AIG ਰਾਜਜੀਤ ਨੂੰ ਦਿੱਤਾ ਭਗੌੜਾ ਕਰਾਰ

ਚੰਡੀਗੜ੍ਹ: ਇਸ ਸਮੇਂ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੁਰਖੀਆਂ ‘ਚ ਰਹਿਣ ਵਾਲੇ ਪੰਜਾਬ ਪੁਲਿਸ ‘ਚੋਂ ਬਰਖਾਸਤ ਏਆਈਜੀ ਰਾਜਜੀਤ ਸਿੰਘ (AIG Rajjit Singh) ਨੂੰ ਮੋਹਾਲੀ ਕੋਰਟ (Mohali court) ਤੋਂ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਅਨੁਸਾਰ ਮੋਹਾਲੀ ਅਦਾਲਤ ਨੇ ਰਾਜਜੀਤ ਨੂੰ ਭਗੌੜਾ ਕਰਾਰ ਦਿੱਤਾ ਹੈ।

ਏ.ਆਈ.ਜੀ. ਰਾਜਜੀਤ ਡਰੱਗ ਮਾਮਲੇ ਵਿੱਚ ਫਰਾਰ ਹੈ। ਉਹ ਲਗਾਤਾਰ ਜ਼ਮਾਨਤ ਲਈ ਪਟੀਸ਼ਨ ਦਾਇਰ ਕਰ ਰਿਹਾ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਦੇ ਬਰਖਾਸਤ ਆਈ.ਜੀ ਰਾਜਜੀਤ ਸਿੰਘ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਬਰਖਾਸਤ ਅਧਿਕਾਰੀ ਨੇ ਸੁਪਰੀਮ ਕੋਰਟ ਵਿੱਚ ਦਾਇਰ ਇੱਕ ਵਿਸ਼ੇਸ਼ ਛੁੱਟੀ ਪਟੀਸ਼ਨ ਰਾਹੀਂ ਐਸ.ਟੀ.ਐਫ. ਵੱਲੋਂ ਦਰਜ ਕੇਸ ਦੀ ਜਾਂਚ ਸੀ.ਬੀ.ਆਈ. ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਰਾਜ ਜਾਂਚ ਏਜੰਸੀ ਨੂੰ ਸੌਂਪਣ ਦੀ ਮੰਗ ਕੀਤੀ ਸੀ।

ਅਸਲ ‘ਚ ਸਾਲ 2017 ‘ਚ ਰਾਜਜੀਤ ਦੇ ਸਾਥੀ ਇੰਸਪੈਕਟਰ ਇੰਦਰਜੀਤ, ਜੋ ਕਿ ਏਆਈਜੀ ਸਨ, ਨੂੰ ਹਥਿਆਰ ਅਤੇ ਡਰੱਗ ਤਸਕਰੀ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੇ ਘਰ ਦੀ ਤਲਾਸ਼ੀ ਦੌਰਾਨ ਏਕੇ-47, 4 ਕਿਲੋ ਹੈਰੋਇਨ, 3 ਕਿਲੋ ਸਮੈਕ ਅਤੇ ਹੋਰ ਦੇਸੀ ਹਥਿਆਰ ਬਰਾਮਦ ਹੋਏ। ਇੰਸਪੈਕਟਰ ਇੰਦਰਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments