HomePunjabਲੁਧਿਆਣਾ ਸ਼ਹਿਰ 'ਚ ਵਾਪਰੀ ਇੱਕ ਹੋਰ ਲੁੱਟ ਦੀ ਵਾਰਦਾਤ

ਲੁਧਿਆਣਾ ਸ਼ਹਿਰ ‘ਚ ਵਾਪਰੀ ਇੱਕ ਹੋਰ ਲੁੱਟ ਦੀ ਵਾਰਦਾਤ

ਲੁਧਿਆਣਾ : ਸ਼ਹਿਰ ‘ਚ ਅਪਰਾਧ ਆਪਣੇ ਸਿਖਰ ‘ਤੇ ਹੈ। ਬੇਸ਼ੱਕ ਪੁਲਿਸ ਸੁਰੱਖਿਆ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਸ਼ਹਿਰ ਵਿੱਚ ਨਿੱਤ ਦਿਨ ਵਾਪਰ ਰਹੀਆਂ ਚੋਰੀਆਂ, ਲੁੱਟਾਂ-ਖੋਹਾਂ ਅਤੇ ਕਤਲ ਵਰਗੀਆਂ ਘਟਨਾਵਾਂ ਕੁਝ ਹੋਰ ਹੀ ਬਿਆਨ ਕਰ ਰਹੀਆਂ ਹਨ। ਦਰਅਸਲ ਸ਼ਹਿਰ ਵਿੱਚ ਇੱਕ ਹੋਰ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ, ਜਿਸ ਵਿੱਚ ਕੁਝ ਕਾਰ ਸਵਾਰ ਨੌਜਵਾਨਾਂ ਨੇ ਇੱਕ ਆਟੋ ਚਾਲਕ ਨੂੰ ਲੁੱਟ ਲਿਆ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਲੁਟੇਰੇ ਆਟੋ ਚਾਲਕ ਤੋਂ 6 ਹਜ਼ਾਰ ਰੁਪਏ ਲੁੱਟ ਕੇ ਲੈ ਗਏ।

ਘਟਨਾ ਦੌਰਾਨ ਜਦੋਂ ਆਟੋ ਚਾਲਕ ਨੇ ਲੁਟੇਰਿਆਂ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਪਿਸਤੌਲ ਦਾ ਬੱਟ ਮਾਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਘਟਨਾ ਲੁਧਿਆਣਾ ਦੇ ਪੱਖੋਵਾਲ ਰੋਡ ਦੀ ਦੱਸੀ ਜਾ ਰਹੀ ਹੈ, ਜਿੱਥੇ ਇੱਕ ਆਟੋ ਚਾਲਕ ਨੇ ਕਾਰ ਸਵਾਰ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਕਾਰ ਚਾਲਕ ਨੇ ਪਿਸਤੌਲ ਦੀ ਨੋਕ ‘ਤੇ ਉਸ ਕੋਲੋਂ 6 ਹਜ਼ਾਰ ਹੋਰ ਮੋਬਾਈਲ ਲੁੱਟ ਲਏ। ਇੰਨਾ ਹੀ ਨਹੀਂ ਉਸ ਦੇ ਸਿਰ ‘ਤੇ ਪਿਸਤੌਲ ਦਾ ਬੱਟ ਮਾਰ ਕੇ ਜ਼ਖਮੀ ਕਰ ਦਿੱਤਾ। ਜਿਸ ਤੋਂ ਬਾਅਦ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਹਸਪਤਾਲ ‘ਚ ਜ਼ੇਰੇ ਇਲਾਜ ਪੀੜਤ ਆਟੋ ਚਾਲਕ ਦਾ ਕਹਿਣਾ ਹੈ ਕਿ ਕਾਰ ਸਵਾਰ ਕਾਫੀ ਸਮੇਂ ਤੋਂ ਉਸ ਦਾ ਪਿੱਛਾ ਕਰ ਰਹੇ ਸਨ ਅਤੇ ਕਈ ਵਾਰ ਟੱਕਰ ਵੀ ਮਾਰੀ। ਇਸ ਤੋਂ ਬਾਅਦ ਜਿਵੇਂ ਹੀ ਉਹ ਪੱਖੋਵਾਲ ਰੋਡ ‘ਤੇ ਪਹੁੰਚੇ ਤਾਂ ਉਕਤ ਕਾਰ ਸਵਾਰਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਦੇ ਕੋਲ ਪਈ 6 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ ਅਤੇ ਕੁੱਟਮਾਰ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments