Home ਪੰਜਾਬ ਚੈਕਿੰਗ ਦੌਰਾਨ 4 ਵਿਅਕਤੀਆਂ ਕੋਲੋਂ 19.56 ਗ੍ਰਾਮ ਹੈਰੋਇਨ ਬਰਾਮਦ

ਚੈਕਿੰਗ ਦੌਰਾਨ 4 ਵਿਅਕਤੀਆਂ ਕੋਲੋਂ 19.56 ਗ੍ਰਾਮ ਹੈਰੋਇਨ ਬਰਾਮਦ

0

ਫ਼ਿਰੋਜ਼ਪੁਰ: ਜ਼ਿਲ੍ਹਾ ਪੁਲਿਸ ਦੇ ਐੱਸ.ਐੱਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਵੇਚਣ ਵਾਲਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਬੀਤੇ ਦਿਨ ਗਸ਼ਤ ਅਤੇ ਚੈਕਿੰਗ ਦੌਰਾਨ 4 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 19.56 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ । ਪੁਲਿਸ ਵੱਲੋਂ ਉਕਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। ਐਕਟ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ, ਥਾਣਾ ਮਮਦੋਟ, ਥਾਣਾ ਕੁਲਗੜ੍ਹੀ ਅਤੇ ਮੱਲਾਂਵਾਲਾ ਥਾਣੇ ਵਿੱਚ ਕੇਸ ਦਰਜ ਕੀਤੇ ਗਏ ਹਨ।

ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਫ਼ਿਰੋਜ਼ਪੁਰ ਦੇ ਹੌਲਦਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਗੌਤਮ ਪੁੱਤਰ ਤਰਸੇਮ ਵਾਸੀ ਪੀਰ ਬਲਾਵਰ ਪਿੰਡ ਖਲਚੀਆਂ ਜੱਦੀਦ ਨੂੰ ਸੀ.ਆਰ.ਪੀ.ਐਫ ਗਰਾਊਂਡ ਫ਼ਿਰੋਜ਼ਪੁਰ ਤੋਂ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਕੇ ਉਸ ਦੇ ਕਬਜ਼ੇ ‘ਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਦੌਰਾਨ ਥਾਣਾ ਮਮਦੋਟ ਦੇ ਐਸ.ਆਈ. ਦੀਪਕ ਨੇ ਪੁਲਿਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਆਧਾਰ ‘ਤੇ ਜਗਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਘੋੜਾ ਚੱਕ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ‘ਚੋਂ 5.51 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਥਾਣਾ ਕੁਲਗੜ੍ਹੀ ਦੇ ਏ.ਐਸ.ਆਈ ਬਲਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਆਧਾਰ ‘ਤੇ ਕਥਿਤ ਦੋਸ਼ੀ ਪੱਪੂ ਪੁੱਤਰ ਮੀਚਾ ਵਾਸੀ ਬਸਤੀ ਖਾਨੂ ਵਾਲੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ‘ਚੋਂ 4.05 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ । ਹੈਰੋਇਨ ਅਤੇ ਥਾਣਾ ਮੱਲਾਂਵਾਲਾ ਦੇ ਏ.ਐੱਸ.ਆਈ ਦਰਸ਼ਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਸ਼ੀਰਾ ਪੁੱਤਰ ਰਾਜੂ ਵਾਸੀ ਕੱਟਿਆਂਵਾਲਾ ਮੁਹੱਲਾ ਮੱਲਾਂਵਾਲਾ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਕੇ ਉਸ ਦੇ ਕਬਜ਼ੇ ‘ਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲਿਆਂ ‘ਚ ਸਾਰੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version