Home ਪੰਜਾਬ 2 ਵਿਅਕਤੀ 300 ਗ੍ਰਾਮ ਹੈਰੋਇਨ ਸਮੇਤ ਕਾਬੂ

2 ਵਿਅਕਤੀ 300 ਗ੍ਰਾਮ ਹੈਰੋਇਨ ਸਮੇਤ ਕਾਬੂ

0

ਗੁਰਦਾਸਪੁਰ: ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਥਾਣਾ ਪੁਰਾਣਾ ਸ਼ਾਲਾ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ 2 ਵਿਅਕਤੀਆਂ ਨੂੰ 300 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਦੋਵਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕਰੀਬ 1 ਕਰੋੜ 50 ਲੱਖ ਰੁਪਏ ਦੱਸੀ ਜਾ ਰਹੀ ਹੈ।

ਡੀ.ਐਸ.ਪੀ. ਦੀਨਾਨਗਰ ਰਜਿੰਦਰ ਮਿਨਹਾਸ ਨੇ ਦੱਸਿਆ ਕਿ ਪੁਲਿਸ ਟੀਮ ਨੇ ਪਿੰਡ ਗਾਜ਼ੀਕੋਟ ਵਿੱਚ ਪੀਰ ਬਾਬਾ ਨਹਿਰ ਨੇੜੇ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਪੀਟਰ ਵਾਸੀ ਗੁਰਮੁੱਖ ਨਗਰ, ਗੋਹਤ ਪੋਖਰ ਅਤੇ ਗੁਰਬਾਜ ਸਿੰਘ ਵਾਸੀ ਪਿੰਡ ਲਖਨਪਾਲ ਵਜੋਂ ਹੋਈ ਹੈ।

ਪੁਲਿਸ ਅਨੁਸਾਰ ਤਲਾਸ਼ੀ ਦੌਰਾਨ ਪੀਟਰ ਕੋਲ ਪਏ ਇੱਕ ਲਿਫਾਫੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਨਸ਼ੀਲੇ ਪਦਾਰਥਾਂ ਨੂੰ ਆਪਣੇ ਕਬਜ਼ੇ ‘ਚ ਲੈ ਕੇ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਜ਼ਬਤ ਕੀਤੀ ਗਈ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਕਿੱਥੇ ਸਪਲਾਈ ਕੀਤੀ ਜਾਣੀ ਸੀ।

NO COMMENTS

LEAVE A REPLY

Please enter your comment!
Please enter your name here

Exit mobile version