Home ਦੇਸ਼ ਕਰਨਾਟਕ ਦੇ ਮੰਡਿਆ ਜ਼ਿਲ੍ਹੇ ’ਚ ਕੈਮੀਕਲ ਸਟੋਰੇਜ ਟੈਂਕ ਫਟਣ ਨਾਲ 2 ਲੋਕਾਂ...

ਕਰਨਾਟਕ ਦੇ ਮੰਡਿਆ ਜ਼ਿਲ੍ਹੇ ’ਚ ਕੈਮੀਕਲ ਸਟੋਰੇਜ ਟੈਂਕ ਫਟਣ ਨਾਲ 2 ਲੋਕਾਂ ਦੀ ਹੋਈ ਮੌਤ

0

ਮੰਡਿਆ : ਕਰਨਾਟਕ ਦੇ ਮੰਡਿਆ ਜ਼ਿਲ੍ਹੇ ਤੋਂ ਇਸ ਵਕਤ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਕਰੇਕੱਟੇ ਪਿੰਡ ਨੇੜੇ ਇੱਕ ਫੈਕਟਰੀ ਵਿੱਚ ਇੱਕ ਕੈਮੀਕਲ ਸਟੋਰੇਜ ਟੈਂਕ ਫਟ ਗਿਆ। ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਜਦਕਿ ਚਾਰ ਹੋਰ ਗੰਭੀਰ ਜ਼ਖਮੀ ਹੋ ਗਏ ਹਨ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਬਸਰਾਲੂ ਪੁਲਿਸ ਸਟੇਸ਼ਨ ਵਿੱਚ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕਰਵਾਈ ਹੈ। ਘਟਨਾ ਦੇ ਬਾਅਦ ਠੇਕੇਦਾਰ ਦੀ ਪਛਾਣ ਗੁੱਡੂ ਖਾਨ ਵਜੋਂ ਹੋਈ ਹੈ, ਜੋ ਕਿ ਫਰਾਰ ਹੋ ਗਿਆ ਹੈ ਅਤੇ ਉਸ ਦੀ ਤਲਾਸ਼ ਜਾਰੀ ਹੈ।

ਦੂਸਰੀ ਜਗ੍ਹਾ ਹਟਾਈ ਜਾ ਰਹੀ ਹੈ ਫੈਕਟਰੀ

ਦੱਸਿਆ ਜਾ ਰਿਹਾ ਹੈ ਕਿ ਧਮਾਕਾ ਉਸ ਸਮੇਂ ਹੋਇਆ, ਜਦੋਂ ਰਸਾਇਣ ਫੈਕਟਰੀ ਨੂੰ ਦੂਜੀ ਥਾਂ ਲਿਜਾਇਆ ਜਾ ਰਿਹਾ ਸੀ। ਪੁਲਿਸ ਸੂਤਰਾਂ ਅਨੁਸਾਰ, ਦੋ ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਹੋਰ ਜ਼ਖ਼ਮੀਆਂ ਨੂੰ ਮੰਡਿਆ ਆਯੁਰਵਿਗਿਆਨ ਸੰਸਥਾਨ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਦੱਸਿਆ ਕਿ ਫੈਕਟਰੀ ਦਾ ਸਾਮਾਨ ਕੁਝ ਸਮੇਂ ਤੋਂ ਕਰੇਕੱਟੇ ਤੋਂ ਨਵੀਂ ਥਾਂ ‘ਤੇ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਅੱਜ ਕੈਮੀਕਲ ਟੈਂਕ ਨੂੰ ਖਾਲੀ ਕਰਦੇ ਸਮੇਂ ਇਹ ਹਾਦਸਾ ਹੋ ਗਿਆ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ। ਮਰਨ ਵਾਲੇ ਸਾਰੇ ਲੋਕ ਬਿਹਾਰ ਦੇ ਨਿਵਾਸੀ ਸਨ।

NO COMMENTS

LEAVE A REPLY

Please enter your comment!
Please enter your name here

Exit mobile version