ਪਟਿਆਲਾ: ਪਟਿਆਲਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਨੇੜਲੇ ਪਿੰਡ ਲੰਗ ਵਿੱਚ ਇੱਕ ਉਸਾਰੀ ਅਧੀਨ ਘਰ ਦੀ ਛੱਤ ਡਿੱਗਣ ਨਾਲ ਕਾਫ਼ੀ ਨੁਕਸਾਨ ਹੋਇਆ ਹੈ।
ਇਸ ਹਾਦਸੇ ਵਿੱਚ ਹੁਣ ਤੱਕ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਮਲਬੇ ਹੇਠ ਦੱਬਣ ਕਾਰਨ ਤਿੰਨ ਤੋਂ ਚਾਰ ਹੋਰ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਵਿੱਚ ਮਕਾਨ ਮਾਲਕ ਦਾ ਪਰਿਵਾਰ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ। ਇਹ ਘਟਨਾ ਪਟਿਆਲਾ ਦੇ ਲੰਗ ਪਿੰਡ ਵਿੱਚ ਵਾਪਰੀ, ਜਦੋਂ ਉਸਾਰੀ ਦਾ ਕੰਮ ਚੱਲ ਰਿਹਾ ਸੀ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ।











