Homeਪੰਜਾਬਮੋਹਾਲੀ ਫੈਕਟਰੀ ’ਚ ਸਿਲੰਡਰ ਫਟਣ ਕਾਰਨ 2 ਲੋਕਾਂ ਦੀ ਮੌਤ, ਕਈ ਲੋਕ...

ਮੋਹਾਲੀ ਫੈਕਟਰੀ ’ਚ ਸਿਲੰਡਰ ਫਟਣ ਕਾਰਨ 2 ਲੋਕਾਂ ਦੀ ਮੌਤ, ਕਈ ਲੋਕ ਹੋਏ ਜ਼ਖ਼ਮੀ

ਮੋਹਾਲੀ : ਮੋਹਾਲੀ ਦੇ ਇੰਡਸਟਰੀਅਲ ਫੇਜ਼-9 ਵਿੱਚ ਸਥਿਤ ਇੱਕ ਫੈਕਟਰੀ ਵਿੱਚ ਇੱਕ ਵੱਡਾ ਧਮਾਕਾ ਹੋਇਆ ਹੈ, ਜਿਸ ਵਿੱਚ ਹੁਣ ਤੱਕ ਦੋ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਫੈਕਟਰੀ ਵਿੱਚ ਸਿਲੰਡਰ ਫਟਣ ਕਾਰਨ ਹੋਇਆ ਹੈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਆਲੇ-ਦੁਆਲੇ ਦੇ ਘਰਾਂ ਦੀਆਂ ਕੰਧਾਂ ਵੀ ਹਿੱਲ ਗਈਆਂ।

ਸੂਤਰਾਂ ਅਨੁਸਾਰ ਇਹ ਫੈਕਟਰੀ ਆਕਸੀਜਨ ਸਿਲੰਡਰ ਬਣਾਉਂਦੀ ਹੈ। ਧਮਾਕੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਫਿਲਹਾਲ ਧਮਾਕੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਨਹੀਂ ਹੋ ਸਕੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਪੁਲਿਸ ਘਟਨਾ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਇਸ ਹਾਦਸੇ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਸਥਿਤੀ ਦਾ ਮੁਲਾਂਕਣ ਕਰ ਰਹੇ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਅਪੀਲ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments