Home ਖੇਡਾਂ 2022 ਦੀ ਚਾਂਦੀ ਦਾ ਤਗ਼ਮਾ ਜੇਤੂ ਤੁਲਿਕਾ ਮਾਨ ਰਾਸ਼ਟਰਮੰਡਲ ਖੇਡਾਂ ਤੋਂ ਹੋਏ...

2022 ਦੀ ਚਾਂਦੀ ਦਾ ਤਗ਼ਮਾ ਜੇਤੂ ਤੁਲਿਕਾ ਮਾਨ ਰਾਸ਼ਟਰਮੰਡਲ ਖੇਡਾਂ ਤੋਂ ਹੋਏ ਬਾਹਰ

0

ਨਵੀਂ ਦਿੱਲੀ: ਨੈਸ਼ਨਲ ਡੋਪਿੰਗ ਰੋਕੂ ਏਜੰਸੀ (ਨਾਡਾ) ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਦੀ ਚਾਂਦੀ ਦਾ ਤਗ਼ਮਾ ਜੇਤੂ ਜੂਡੋਕਾ ਤੁਲਿਕਾ ਮਾਨ ਨੂੰ ਪਿਛਲੇ 12 ਮਹੀਨਿਆਂ ਵਿੱਚ ਤਿੰਨ ਵਾਰ ਆਪਣੀ ਰਿਹਾਇਸ਼ ਬਾਰੇ ਰਿਪੋਰਟ ਕਰਨ ਵਿੱਚ ਅਸਫ਼ਲ ਰਹਿਣ ਕਾਰਨ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ, ਜਿਸ ਨਾਲ ਉਨ੍ਹਾਂ ਨੂੰ ਗਲਾਸਗੋ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਤੋਂ ਭਾਰਤੀ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ।

ਤੁਲਿਕਾ ਨੇ 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ 78 ਕਿਲੋਗ੍ਰਾਮ ਭਾਰ ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ ਅਤੇ ਇਸ ਵਾਰ ਵੀ ਉਹ ਤਗ਼ਮੇ ਦੇ ਮਜ਼ਬੂਤ ​​ਦਾਅਵੇਦਾਰ ਸਨ। ਇੱਕ ਜੂਡੋ ਕੋਚ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਕਿਹਾ, “ਉਹ 12 ਮਹੀਨਿਆਂ ਵਿੱਚ ਤਿੰਨ ਵਾਰ ਆਪਣੇ ਨਿਵਾਸ ਬਾਰੇ ਜਾਣਕਾਰੀ ਦੇਣ ਵਿੱਚ ਅਸਫਲ ਰਹੇ ਅਤੇ ਨਾਡਾ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ ਹੈ।” ਇਸ ਲਈ ਉਨ੍ਹਾਂ ਨੂੰ ਟੀਮ ਤੋਂ ਬਾਹਰ ਕਰ ਦਿੱਤਾ ਜਾਵੇਗਾ।

ਇਸ ਤੋਂ ਪਹਿਲਾਂ ਬੀਤੇ ਦਿਨ ਇੱਕ ਹੋਰ ਭਾਰਤੀ ਜੂਡੋਕਾ ਅਰੁਣ ਕੁਮਾਰ (73 ਕਿਲੋਗ੍ਰਾਮ ਭਾਰ ਵਰਗ ਤੋਂ ਘੱਟ) ਨੂੰ ਵੀ ਮੁਕਾਬਲੇ ਤੋਂ ਬਾਹਰ ਕਰਵਾਏ ਗਏ ਡੋਪ ਟੈਸਟ ਵਿੱਚ ਅਸਫ਼ਲ ਰਹਿਣ ਤੋਂ ਬਾਅਦ ਅਯੋਗ ਕਰਾਰ ਦਿੱਤਾ ਗਿਆ ਸੀ। ਭਾਰਤੀ ਜੂਡੋ ਟੀਮ ਹਾਲੇ ਰਾਸ਼ਟਰਮੰਡਲ ਖੇਡਾਂ ਲਈ ਰਵਾਨਾ ਨਹੀਂ ਹੋਈ ਹੈ ਕਿਉਂਕਿ ਉਨ੍ਹਾਂ ਦੇ ਮੁਕਾਬਲੇ 31 ਜੁਲਾਈ ਤੋਂ ਸ਼ੁਰੂ ਹੋਣਗੇ।ਟੀਮ ਦੇ ਜੂਡੋ ਖਿਡਾਰੀਆਂ ਨੇ 27 ਜੁਲਾਈ ਨੂੰ ਰਵਾਨਾ ਹੋਣਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version