HomePunjabਜਲੰਧਰ ਜ਼ਿਮਨੀ ਚੋਣ 'ਚ ਮਿਲੀ ਵੱਡੀ ਜਿੱਤ ਤੋਂ ਬਾਅਦ ਕੇਜਰੀਵਾਲ ਅਤੇ CM...

ਜਲੰਧਰ ਜ਼ਿਮਨੀ ਚੋਣ ‘ਚ ਮਿਲੀ ਵੱਡੀ ਜਿੱਤ ਤੋਂ ਬਾਅਦ ਕੇਜਰੀਵਾਲ ਅਤੇ CM ਮਾਨ ਦੀ ਇਹ ਤਸਵੀਰ ਆਈ ਸਾਹਮਣੇ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦਿੱਲੀ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨਾਲ ਮੁਲਾਕਾਤ ਕੀਤੀ। ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 58430 ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ। ਜਦੋਂ ਕਿ ਸੀ.ਐਮ. ਮਾਨ ਅਤੇ ਕੇਜਰੀਵਾਲ ਦੀ ਮੁਲਾਕਾਤ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ, ਜਿਸ ਵਿੱਚ ਉਹ ਇੱਕ ਦੂਜੇ ਨੂੰ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ।

ਦੱਸ ਦੇਈਏ ਕਿ ਜਲੰਧਰ ਲੋਕ ਸਭਾ (ਰਾਖਵੀਂ) ਸੀਟ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਕਾਂਗਰਸ ਤੋਂ ਮਰਹੂਮ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ, ਕਾਂਗਰਸ ਛੱਡ ਕੇ ‘ਆਪ’ ਵਿਚ ਸ਼ਾਮਲ ਹੋਏ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਅਤੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਦਲਿਤ ਸਿੱਖ ਇੰਦਰ ਇਕਬਾਲ ਸਿੰਘ ਚੋਣ ਮੈਦਾਨ ਵਿਚ ਸਨ। ਇਸ ਸੀਟ ‘ਤੇ. ਅਕਾਲੀ ਦਲ ਨੇ ਆਪਣੇ ਦੋ ਵਾਰ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੂੰ ਉਮੀਦਵਾਰ ਬਣਾਇਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments