HomePunjab'ਆਪ' ਉਮੀਦਵਾਰ ਸੁਸ਼ੀਲ ਰਿੰਕੂ ਦੀ ਵੱਡੀ ਜਿੱਤ ਤੋਂ ਬਾਅਦ ਕੱਢਿਆ ਜਾ ਰਿਹਾ...

‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਦੀ ਵੱਡੀ ਜਿੱਤ ਤੋਂ ਬਾਅਦ ਕੱਢਿਆ ਜਾ ਰਿਹਾ ਹੈ ਵਿਸ਼ਾਲ ਰੋਡ ਸ਼ੋਅ

ਜਲੰਧਰ : ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ (Sushil Rinku) ਦੀ ਵੱਡੀ ਜਿੱਤ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ‘ਚ ਖੁਸ਼ੀ ਦੀ ਲਹਿਰ ਹੈ ਅਤੇ ਸ਼ਹਿਰ ‘ਚ ਸੁਸ਼ੀਲ ਰਿੰਕੂ ਦੀ ਅਗਵਾਈ ‘ਚ ਵਿਸ਼ਾਲ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਸਮਰਥਕ ਇੰਨੇ ਖੁਸ਼ ਹਨ ਕਿ ਹਰ ਪਾਸੇ ਪਟਾਕੇ ਚੱਲ ਰਹੇ ਹਨ ਅਤੇ ਲੋਕਾਂ ਵੱਲੋਂ ਸੁਸ਼ੀਲ ਰਿੰਕੂ ਦਾ ਸਵਾਗਤ ਕੀਤਾ ਜਾ ਰਿਹਾ ਹੈ। ਉਕਤ ਰੋਡ ਸ਼ੋਅ ਦੌਰਾਨ ਰਿੰਕੂ ਦੇ ਹਜ਼ਾਰਾਂ ਸਮਰਥਕ ਆਮ ਆਦਮੀ ਪਾਰਟੀ ਦੇ ਨਾਅਰੇ ਲਾਉਂਦੇ ਨਜ਼ਰ ਆਏ। ਹਰ ਪਾਸੇ ‘ਆਪ’ ਵਰਕਰਾਂ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਢੋਲ ਵਜਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।

ਦੱਸ ਦੇਈਏ ਕਿ ਕਾਂਗਰਸ ਦਾ ਗੜ੍ਹ ਕਹੇ ਜਾਣ ਵਾਲੇ ਜਲੰਧਰ ‘ਚ ‘ਆਪ’ ਨੇ ਆਪਣੀ ਜਿੱਤ ਦਰਜ ਕੀਤੀ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਇਸ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਸੁਸ਼ੀਲ ਕੁਮਾਰ ਰਿੰਕੂ ਨੇ ਕਰੀਬ 60,000 ਵੋਟਾਂ ਦੀ ਲੀਡ ਹਾਸਲ ਕੀਤੀ ਹੈ, ਜਦਕਿ ਕਾਂਗਰਸ ਦੂਜੇ, ਅਕਾਲੀ ਬਸਪਾ ਤੀਜੇ ਨੰਬਰ ‘ਤੇ ਅਤੇ ਭਾਜਪਾ ਦੀ ਜ਼ਮਾਨਤ ਜ਼ਬਤ ਹੋਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments