HomeNationalਲਾਪਤਾ ਹੋਈ ਵਿਦਿਆਰਥਣ ਦੀ ਨਾਲੇ 'ਚੋਂ ਮਿਲੀ ਲਾਸ਼

ਲਾਪਤਾ ਹੋਈ ਵਿਦਿਆਰਥਣ ਦੀ ਨਾਲੇ ‘ਚੋਂ ਮਿਲੀ ਲਾਸ਼

ਨਵੀਂ ਦਿੱਲੀ: ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (Central Board of Secondary Education) (ਸੀਬੀਐਸਈ) ਦੀ 12ਵੀਂ ਦੀ ਬੋਰਡ ਪ੍ਰੀਖਿਆ ਵਿੱਚ ਦੋ ਵਿਸ਼ਿਆਂ ਵਿੱਚ ਫੇਲ੍ਹ ਹੋਣ ਤੋਂ ਬਾਅਦ ਲਾਪਤਾ ਹੋਈ ਇੱਕ ਵਿਦਿਆਰਥਣ ਦੀ ਲਾਸ਼ ਇੱਕ ਨਾਲੇ ਵਿੱਚੋਂ ਬਰਾਮਦ ਹੋਈ ਹੈ। ਪੁਲਿਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੀੜਤਾ ਸੀਬੀਐਸਈ ਪ੍ਰੀਖਿਆ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਸ਼ੁੱਕਰਵਾਰ ਦੁਪਹਿਰ ਕਰੀਬ 3.30 ਵਜੇ ਆਪਣੇ ਘਰੋਂ ਲਾਪਤਾ ਹੋ ਗਈ ਸੀ।

ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਪੁਲਿਸ ਨੂੰ ਦੱਸਿਆ ਸੀ ਕਿ ਲੜਕੀ ਦੋ ਵਿਸ਼ਿਆਂ ‘ਚ ਫੇਲ ਹੋਣ ਤੋਂ ਬਾਅਦ ਨਿਰਾਸ਼ ਸੀ ਅਤੇ ਘਰੋਂ ਭੱਜਣ ਤੋਂ ਪਹਿਲਾਂ ਉਸ ਨੇ ਇਕ ਚਿੱਠੀ ਛੱਡ ਦਿੱਤੀ ਸੀ। ਅਧਿਕਾਰੀ ਮੁਤਾਬਕ ਇਸ ਤੋਂ ਬਾਅਦ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਗਿਆ ਅਤੇ ਲੜਕੀ ਦੀ ਭਾਲ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਸਾਰੇ ਐਸਐਚਓਜ਼ ਨੂੰ ਵਾਇਰਲੈੱਸ ਸੰਦੇਸ਼ ਭੇਜੇ ਗਏ, ਪਰ ਲੜਕੀ ਦਾ ਪਤਾ ਨਹੀਂ ਲੱਗ ਸਕਿਆ।

ਪੁਲਿਸ ਨੂੰ ਐਤਵਾਰ ਨੂੰ ਅਮਨ ਵਿਹਾਰ ‘ਚ ਇਕ ਨਾਲੇ ‘ਚ ਇਕ ਲੜਕੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ। ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਸੰਜੇ ਗਾਂਧੀ ਮੈਮੋਰੀਅਲ ਹਸਪਤਾਲ ਭੇਜ ਦਿੱਤਾ। ਬਾਅਦ ਵਿੱਚ ਲਾਸ਼ ਨੂੰ ਉਸਦੇ ਮਾਪਿਆਂ ਹਵਾਲੇ ਕਰ ਦਿੱਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments