HomeLifestyleENTERTAINMENTBollywood Actor ਸਲਮਾਨ ਖਾਨ ਦੀ ਵਧੀ ਸੁਰੱਖਿਆ

Bollywood Actor ਸਲਮਾਨ ਖਾਨ ਦੀ ਵਧੀ ਸੁਰੱਖਿਆ

ਮੁੰਬਈ : ਬਾਲੀਵੁੱਡ ਅਦਾਕਾਰ ਸਲਮਾਨ ਖਾਨ (Bollywood Actor Salman Khan) ਦੇ ਘਰ ਦੇ ਬਾਹਰ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਕਾਰਨ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਕੁੱਝ ਅਣਪਛਾਤੇ ਲੋਕਾਂ ਦੇ ਵੱਲੋਂ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਮੁੰਬਈ ਪੁਲਿਸ ਨੇ ਤੁਰੰਤ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਮੁੰਬਈ ਦੇ ਬਾਂਦਰਾ ’ਚ ਦਬੰਗ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲ਼ੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਪੁਲਿਸ ਜਾਂਚ ਕਰ ਰਹੀ ਹੈ। ਸੀਸੀਟੀਵੀ ਖੰਗਾਲੇ ਜਾ ਰਹੇ ਹਨ। ਹਾਲਾਂਕਿ ਗੋਲੀ ਚਲਾਉਣ ਤੋਂ ਬਾਅਦ ਵਿਅਕਤੀ ਫਰਾਰ ਹੋ ਗਿਆ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments