HomeNationalਕੰਗਨਾ ਰਣੌਤ ਦੇ ਇਸ ਬਿਆਨ ਨੂੰ ਲੈ ਕੇ ਬੋਲੇ ਵਿਕਰਮਾਦਿੱਤਿਆ ਸਿੰਘ

ਕੰਗਨਾ ਰਣੌਤ ਦੇ ਇਸ ਬਿਆਨ ਨੂੰ ਲੈ ਕੇ ਬੋਲੇ ਵਿਕਰਮਾਦਿੱਤਿਆ ਸਿੰਘ

ਮੰਡੀ : ਲੋਕ ਸਭਾ ਚੋਣਾਂ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ‘ਤੇ ਵੀ ਚੋਣ ਹੰਗਾਮਾ ਸ਼ੁਰੂ ਹੋ ਗਿਆ ਹੈ। ਕਾਂਗਰਸ ਉਮੀਦਵਾਰ ਦੇ ਐਲਾਨ ਦੇ ਅਗਲੇ ਹੀ ਦਿਨ ਵਿਕਰਮਾਦਿੱਤਿਆ ਸਿੰਘ (Vikramaditya Singh) ਨੇ ਭਾਜਪਾ ਉਮੀਦਵਾਰ ਕੰਗਨਾ ਰਣੌਤ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕੰਗਨਾ ਰਣੌਤ (Kangana Ranaut) ਦੇ ਉਸ ਬਿਆਨ ‘ਤੇ ਪਲਟਵਾਰ ਕੀਤਾ, ਜਿੱਥੇ ਅਦਾਕਾਰਾ ਨੇ ਕਿਹਾ ਸੀ ਕਿ ਭਾਰਤ ਨੂੰ ਅਸਲ ਆਜ਼ਾਦੀ ਸਾਲ 2014 ‘ਚ ਮਿਲੀ ਸੀ।

ਵਿਕਰਮਾਦਿੱਤਿਆ ਸਿੰਘ ਨੇ ਕਿਹਾ, ‘ਕਈ ਲੋਕ ਕਹਿੰਦੇ ਹਨ ਕਿ ਆਜ਼ਾਦੀ 2014 ‘ਚ ਮਿਲੀ ਸੀ। ਜੇਕਰ ਤੁਸੀਂ ਸਾਡੇ ਨੇਤਾਵਾਂ ਦੀ ਇੱਜ਼ਤ ਨਹੀਂ ਕਰਦੇ ਤਾਂ ਨਾ ਕਰੋ, ਪਰ ਘੱਟੋ-ਘੱਟ ਅਟਲ ਬਿਹਾਰੀ ਵਾਜਪਾਈ ਦਾ ਸਤਿਕਾਰ ਕਰੋ।

ਵਿਕਰਮਾਦਿੱਤਿਆ ਸਿੰਘ ਨੇ ਅੱਗੇ ਕਿਹਾ, ‘ਘੱਟੋ-ਘੱਟ ਸਾਨੂੰ ਪ੍ਰਧਾਨ ਮੰਤਰੀ ਅਟਲ ਬਿਹਾਰੀ ਨੂੰ ਯਾਦ ਕਰਨਾ ਚਾਹੀਦਾ ਹੈ। ਉਨ੍ਹਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੇ ਸ਼ਾਸਨ ਦੌਰਾਨ ਦੇਸ਼ ਦੇ ਪੋਖਰਣ ‘ਚ ਪਰਮਾਣੂ ਪ੍ਰੀਖਣ ਹੋਇਆ, ਘੱਟੋ-ਘੱਟ ਉਸ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਅੱਜ ਦੇਸ਼ ਵਿੱਚ ਅੰਨ੍ਹੀ ਸ਼ਰਧਾ ਦੀ ਸੋਚ ਸ਼ੁਰੂ ਹੋ ਗਈ ਹੈ, ਇਹ ਮੰਦਭਾਗੀ ਗੱਲ ਹੈ।

ਜ਼ਿਕਰਯੋਗ ਹੈ ਕਿ ਕੁਝ ਸਾਲ ਪਹਿਲਾਂ 2021 ‘ਚ ਕੰਗਨਾ ਰਣੌਤ ਨੇ ਜਨਤਕ ਤੌਰ ‘ਤੇ ਕਿਹਾ ਸੀ ਕਿ 1947 ‘ਚ ਭਾਰਤ ਨੂੰ ਭੀਖ ਮੰਗ ਕੇ ਆਜ਼ਾਦੀ ਮਿਲੀ ਸੀ। ਦੇਸ਼ ਨੂੰ ਅਸਲ ਆਜ਼ਾਦੀ ਸਾਲ 2014 ਵਿੱਚ ਮਿਲੀ, ਜਦੋਂ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣੇ। ਕੰਗਨਾ ਰਣੌਤ ਦਾ ਇਹ ਬਿਆਨ ਉਸ ਸਮੇਂ ਫਿਰ ਸੁਰਖੀਆਂ ‘ਚ ਆ ਗਿਆ ਜਦੋਂ ਭਾਜਪਾ ਨੇ ਉਨ੍ਹਾਂ ਨੂੰ ਮੰਡੀ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ।

‘ਲੋਕਤੰਤਰ ਨੂੰ ਖਤਮ ਕਰਨ ਦੀ ਸਾਜ਼ਿਸ਼’

ਮੰਡੀ ਤੋਂ ਕਾਂਗਰਸੀ ਉਮੀਦਵਾਰ ਵਿਕਰਮਾਦਿੱਤਿਆ ਸਿੰਘ ਨੇ ਅੱਗੇ ਕਿਹਾ ਕਿ ਭਾਜਪਾ ਲੋਕਤੰਤਰ ਨੂੰ ਤਬਾਹ ਕਰਨਾ ਚਾਹੁੰਦੀ ਹੈ। ਅਜਿਹਾ ਸਿਸਟਮ ਲਿਆਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ ਕਿ ਭਵਿੱਖ ਵਿੱਚ ਚੋਣਾਂ ਨਾ ਹੋਣ। ਜਿਹੜਾ ਵੀ ਬੋਲਣ ਦੀ ਕੋਸ਼ਿਸ਼ ਕਰਦਾ ਹੈ, ਉਸ ਨੂੰ ਚੁੱਕ ਕੇ ਜੇਲ੍ਹ ਵਿੱਚ ਸੁੱਟ ਦਿੱਤਾ ਜਾਂਦਾ ਹੈ। ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਦੋ ਮੁੱਖ ਮੰਤਰੀਆਂ ਨੂੰ ਜੇਲ੍ਹ ਵਿੱਚ ਡੱਕਿਆ ਗਿਆ ਹੋਵੇ।

ਵਿਕਰਮਾਦਿੱਤਿਆ ਸਿੰਘ ਨੇ ਕਿਹਾ ਕਿ ਵੀਰਭੱਦਰ ਸਿੰਘ ਨੇ ਸਭ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਵਿੱਚ ਧਰਮ ਪਰਿਵਰਤਨ ਦਾ ਕਾਨੂੰਨ ਲਿਆਂਦਾ ਸੀ। ਭਾਜਪਾ ਵਾਲੇ ਇਸ ਨੂੰ ਭੁੱਲ ਗਏ ਹਨ। ਇਹ ਵਿਰਾਸਤ ਤੁਹਾਡੇ ਸਾਰਿਆਂ ਦੀ ਵਿਰਾਸਤ ਹੈ। ਸਾਨੂੰ ਮਿਲ ਕੇ ਇਸ ਨੂੰ ਬਚਾਉਣਾ ਚਾਹੀਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments