Home Lifestyle ENTERTAINMENT ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਮੁੰਬਈ ਪੁਲਿਸ...

ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਮੁੰਬਈ ਪੁਲਿਸ ਨੇ ਇੱਕ ਕੀਤਾ ਨਵਾਂ ਖੁਲਾਸਾ

0

ਮੁੰਬਈ : ਅਭਿਨੇਤਾ ਸਲਮਾਨ ਖਾਨ (Salman Khan) ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਇੱਕ ਨਵਾਂ ਖੁਲਾਸਾ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਫੇਸਬੁੱਕ ਪੇਜ ‘ਤੇ ਗੋਲੀਬਾਰੀ ਦੀ ਜ਼ਿੰਮੇਵਾਰੀ ਲੈਣ ਵਾਲੇ ਫੇਸਬੁੱਕ ਦਾ ਆਈ.ਪੀ ਐਡਰੈੱਸ ਕੈਨੇਡਾ ਦਾ ਨਿਕਲਿਆ।

ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਕੁਝ ਘੰਟਿਆਂ ਬਾਅਦ, ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੇ ਇੱਕ ਕਥਿਤ ਫੇਸਬੁੱਕ ਔਨਲਾਈਨ ਪੋਸਟ ਵਿੱਚ ਘਟਨਾ ਦੀ ਜ਼ਿੰਮੇਵਾਰੀ ਲਈ ਅਤੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਇਹ ਇੱਕ ‘ਟ੍ਰੇਲਰ’ ਸੀ। ਦਰਅਸਲ, ਐਤਵਾਰ (14 ਅਪ੍ਰੈਲ, 2024) ਨੂੰ ਮੁੰਬਈ ਵਿੱਚ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਦੋ ਸ਼ੂਟਰਾਂ ਨੇ ਗੋਲੀਬਾਰੀ ਕੀਤੀ ਸੀ। ਇਸ ਤੋਂ ਬਾਅਦ ਦੋਵੇਂ ਫ਼ਰਾਰ ਹੋ ਗਏ ਜਿਨ੍ਹਾਂ ਦੀ ਪੁਲਿਸ ਭਾਲ ਕਰ ਰਹੀ ਹੈ। ਇਸ ਦੌਰਾਨ ਪਤਾ ਲੱਗਾ ਹੈ ਕਿ ਇਸ ਵਿਚ ਇਕ ਵਿਸ਼ਾਲ ਰਾਹੁਲ ਉਰਫ ਕਾਲੂ ਵੀ ਸ਼ਾਮਲ ਹੈ।

ਕੌਣ ਹੈ ਵਿਸ਼ਾਲ ਰਾਹੁਲ ਉਰਫ ਕਾਲੂ?

ਪੁਲਿਸ ਡੋਜ਼ੀਅਰ ‘ਚ ਖੁਲਾਸਾ ਹੋਇਆ ਹੈ ਕਿ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲਾ ਵਿਸ਼ਾਲ ਰਾਹੁਲ ਉਰਫ ਕਾਲੂ ਗੁਰੂਗ੍ਰਾਮ ਦਾ ਰਹਿਣ ਵਾਲਾ ਹੈ। ਕਾਲੂ ਨੇ 10ਵੀਂ ਜਮਾਤ ਤੱਕ ਪੜ੍ਹਾਈ ਕੀਤੀ ਹੈ ਅਤੇ ਉਸ ਖ਼ਿਲਾਫ਼ 5 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।

ਬਾਂਦਰਾ ਪੁਲਿਸ ਨੇ ਦੱਸਿਆ ਕਿ ਭਾਰਤੀ ਦੰਡਾਵਲੀ ਦੀ ਧਾਰਾ 307 (ਕਤਲ ਦੀ ਕੋਸ਼ਿਸ਼) ਅਤੇ ਅਸਲਾ ਐਕਟ ਦੇ ਤਹਿਤ ਇੱਕ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲੇ ਵਿੱਚ ਐਫ.ਆਈ.ਆਰ ਦਰਜ ਕੀਤੀ ਗਈ ਹੈ। ਸਵੇਰੇ 5 ਵਜੇ ਦੇ ਕਰੀਬ ਬਾਂਦਰਾ ਇਲਾਕੇ ‘ਚ ਗਲੈਕਸੀ ਅਪਾਰਟਮੈਂਟਸ ਦੇ ਬਾਹਰ ਦੋ ਵਿਅਕਤੀਆਂ ਨੇ ਚਾਰ ਗੋਲੀਆਂ ਚਲਾਈਆਂ ਅਤੇ ਫਰਾਰ ਹੋ ਗਏ। ਇਸ ਤੋਂ ਬਾਅਦ ਖਾਨ ਦੀ ਰਿਹਾਇਸ਼ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version