HomeNationalRBS ਦੇ ਨੇਤਾ ਕੇ. ਕਵਿਤਾ ਨੂੰ ਅਦਾਲਤ ਨੇ ਇੱਕ ਵਾਰ ਫਿਰ ਦਿੱਤਾ...

RBS ਦੇ ਨੇਤਾ ਕੇ. ਕਵਿਤਾ ਨੂੰ ਅਦਾਲਤ ਨੇ ਇੱਕ ਵਾਰ ਫਿਰ ਦਿੱਤਾ ਝਟਕਾ

ਨਵੀਂ ਦਿੱਲੀ : ਕੇਂਦਰੀ ਜਾਂਚ ਬਿਊਰੋ (CBI) ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਭਾਰਤ ਰਾਸ਼ਟਰ ਸਮਿਤੀ (RBS) ਦੇ ਨੇਤਾ ਕੇ. ਕਵਿਤਾ ਨੂੰ ਇੱਥੋਂ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 23 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਦੌਰਾਨ ਬੀ.ਆ.ਰਐਸ ਨੇਤਾ ਕੇ ਕਵਿਤਾ ਦਾ ਕਹਿਣਾ ਹੈ, ‘ਇਹ ਸੀ.ਬੀ.ਆਈ ਦੀ ਹਿਰਾਸਤ ਨਹੀਂ ਹੈ, ਇਹ ਭਾਜਪਾ ਦੀ ਹਿਰਾਸਤ ਹੈ। ਭਾਜਪਾ ਬਾਹਰੋਂ ਜੋ ਵੀ ਕਹਿ ਰਹੀ ਹੈ, ਸੀ.ਬੀ.ਆਈ ਅੰਦਰੋਂ ਉਹੀ ਪੁੱਛ ਰਹੀ ਹੈ, ਵਾਰ-ਵਾਰ 2 ਸਾਲ ਮੰਗ ਰਹੀ ਹੈ, ਇਸ ਵਿੱਚ ਕੋਈ ਨਵੀਂ ਗੱਲ ਨਹੀਂ ਹੈ।

ਕਵਿਤਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤਿਹਾੜ ਵਿੱਚ ਰੱਖਿਆ ਗਿਆ ਸੀ। ਜੱਜ ਵੱਲੋਂ ਪਹਿਲਾਂ ਦਿੱਤੀ ਗਈ ਤਿੰਨ ਦਿਨ ਦੀ ਪੁਲਿਸ ਹਿਰਾਸਤ ਦੀ ਮਿਆਦ ਖਤਮ ਹੋਣ ਮਗਰੋਂ ਸੀ.ਬੀ.ਆਈ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਸੀ.ਬੀ.ਆਈ ਅਧਿਕਾਰੀਆਂ ਨੇ ਹਾਲ ਹੀ ਵਿੱਚ ਵਿਸ਼ੇਸ਼ ਅਦਾਲਤ ਤੋਂ ਇਜਾਜ਼ਤ ਲੈ ਕੇ ਕਵਿਤਾ ਤੋਂ ਜੇਲ੍ਹ ਅੰਦਰ ਪੁੱਛਗਿੱਛ ਕੀਤੀ ਸੀ।

ਬੀ.ਆਰ.ਐਸ ਨੇਤਾ ਤੋਂ ਇਸ ਮਾਮਲੇ ਦੇ ਸਹਿ-ਦੋਸ਼ੀ ਬੁਚੀ ਬਾਬੂ ਦੇ ਫੋਨ ਤੋਂ ਬਰਾਮਦ ਕੀਤੇ ਗਏ ਜ਼ਮੀਨੀ ਸੌਦੇ ਨਾਲ ਸਬੰਧਤ ਵਟਸਐਪ ਚੈਟ ਅਤੇ ਦਸਤਾਵੇਜ਼ਾਂ ਬਾਰੇ ਪੁੱਛਗਿੱਛ ਕੀਤੀ ਗਈ ਸੀ। ਦੋਸ਼ ਹੈ ਕਿ ਆਬਕਾਰੀ ਨੀਤੀ ਵਿੱਚ ਕਥਿਤ ਬਦਲਾਅ ਲਈ ਆਮ ਆਦਮੀ ਪਾਰਟੀ ਨੂੰ 100 ਕਰੋੜ ਰੁਪਏ ਰਿਸ਼ਵਤ ਵਜੋਂ ਦਿੱਤੇ ਗਏ ਸਨ। ਈ.ਡੀ ਨੇ ਕਵਿਤਾ ਨੂੰ 15 ਮਾਰਚ ਨੂੰ ਹੈਦਰਾਬਾਦ ਦੇ ਬੰਜਾਰਾ ਹਿਲਜ਼ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਨਿਆਂਇਕ ਹਿਰਾਸਤ ਵਿੱਚ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments