Home Lifestyle ENTERTAINMENT ਸਲਮਾਨ ਖਾਨ ਦੇ ਘਰ ‘ਤੇ ਗੋਲੀ ਚਲਾਉਣ ਵਾਲੇ ਸ਼ੂਟਰ ਦੀ ਹੋਈ ਪਹਿਚਾਣ

ਸਲਮਾਨ ਖਾਨ ਦੇ ਘਰ ‘ਤੇ ਗੋਲੀ ਚਲਾਉਣ ਵਾਲੇ ਸ਼ੂਟਰ ਦੀ ਹੋਈ ਪਹਿਚਾਣ

0

ਹਰਿਆਣਾ : ਬਾਲੀਵੁੱਡ ਅਦਾਕਾਰ ਸਲਮਾਨ ਖਾਨ (Bollywood Actor Salman Khan) ਦੇ ਘਰ ਦੇ ਬਾਹਰ ਬੀਤੀ ਸਵੇਰੇ ਕਰੀਬ 5 ਵਜੇ ਗੋਲੀਬਾਰੀ ਹੋਈ। ਦੱਸ ਦੇਈਏ ਕਿ ਸਲਮਾਨ ਖਾਨ ਦੇ ਬਾਂਦਰਾ ਵਿੱਚ ਗਲੈਕਸੀ ਅਪਾਰਟਮੈਂਟ ਦੇ ਸਾਹਮਣੇ ਦੋ ਬਾਈਕ ਸਵਾਰਾਂ ਨੇ 4 ਰਾਊਂਡ ਫਾਇਰ ਕੀਤੇ। ਇਸ ਦੌਰਾਨ ਮੁੰਬਈ ਪੁਲਿਸ ਨੇ ਸੀਸੀਟੀਵੀ ਦੇ ਆਧਾਰ ‘ਤੇ ਹਮਲਾਵਰਾਂ ਦੀ ਪਛਾਣ ਕਰ ਲਈ ਹੈ।

ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਲਰਟ ਮੋਡ ‘ਤੇ ਆ ਗਿਆ ਅਤੇ ਸੀਸੀਟੀਵੀ ਦੇ ਆਧਾਰ ‘ਤੇ ਹਮਲਾਵਰਾਂ ਦੀ ਪਛਾਣ ਕਰ ਲਈ ਗਈ। ਮੁੰਬਈ ਪੁਲਿਸ ਨੇ ਦੋ ਬਦਮਾਸ਼ਾਂ ਦੇ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਸੀਸੀਟੀਵੀ ਦੇ ਆਧਾਰ ’ਤੇ ਹਮਲਾਵਰਾਂ ਵਿੱਚੋਂ ਇੱਕ ਦੀ ਪਛਾਣ ਕਾਲੂ ਉਰਫ਼ ਵਿਸ਼ਾਲ ਵਾਸੀ ਹਰਿਆਣਾ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਵਿਸ਼ਾਲ ਗੁਰੂਗ੍ਰਾਮ ਦਾ ਰਹਿਣ ਵਾਲਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਫਿਲਹਾਲ ਮਾਮਲੇ ਦੀ ਜਾਂਚ ਮੁੰਬਈ ਕ੍ਰਾਈਮ ਬ੍ਰਾਂਚ ਨੂੰ ਸੌਂਪੀ ਗਈ ਹੈ।

ਦੱਸ ਦੇਈਏ ਕਿ ਵਿਦੇਸ਼ੀ ਮੂਲ ਦੇ ਗੈਂਗਸਟਰ ਰੋਹਿਤ ਗੋਦਾਰਾ ਨੇ ਕਥਿਤ ਸੋਸ਼ਲ ਮੀਡੀਆ ਪੋਸਟ ‘ਚ ਮੁੰਜਾਲ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਉਹ ਗੈਂਗਸਟਰ ਲਾਰੈਂਸ ਬਿਸ਼ਨੋਈ, ਉਸਦੇ ਭਰਾ ਅਨਮੋਲ ਅਤੇ ਗੋਲਡੀ ਬਰਾੜ ਦਾ ਨਜ਼ਦੀਕੀ ਸਾਥੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version