HomePunjabਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ...

ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ

ਰੂਪਨਗਰ: ਰੂਪਨਗਰ-ਸ਼੍ਰੀ ਚਮਕੌਰ ਸਾਹਿਬ ਰੋਡ (Rupnagar-Sri Chamkaur Sahib Road) ’ਤੇ ਇੱਕ ਮਹਿੰਦਰਾ ਪਿਕਅੱਪ ਗੱਡੀ ਅਤੇ ਟਾਟਾ 407 ਟੈਂਪੂ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 35 ਦੇ ਕਰੀਬ ਜ਼ਖ਼ਮੀ ਹੋ ਗਏ।

ਇਸ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਸਥਾਨਕ ਸਰਕਾਰੀ ਹਸਪਤਾਲ ‘ਚ ਲਿਆਂਦਾ ਗਿਆ, ਜਿੱਥੇ 5 ਗੰਭੀਰ ਲੋਕਾਂ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਜਦਕਿ ਬਾਕੀਆਂ ਦਾ ਇਲਾਜ ਚੱਲ ਰਿਹਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਪਿਕਅੱਪ ਗੱਡੀ ਵਿੱਚ ਸਵਾਰ ਵਿਅਕਤੀ ਇੱਕ ਭੱਠੇ ’ਤੇ ਕੰਮ ਕਰਦੇ ਹਨ ਅਤੇ ਸ੍ਰੀ ਖੁਰਾਲਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ ਜਦੋਂ ਇਹ ਦਰਦਨਾਕ ਹਾਦਸਾ ਵਾਪਰਿਆ।

ਇਸ ਸਬੰਧੀ ਸਿਵਲ ਹਸਪਤਾਲ ਰੂਪਨਗਰ ਦੇ ਐਸਐਮਓ ਤਰਸੇਮ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਇਲਾਜ ਸੁਚੱਜੇ ਢੰਗ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ।ਇਸ ਸਬੰਧੀ ਡੀ.ਐਸ.ਪੀ. ਹਰਪਿੰਦਰ ਕੌਰ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments